ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

INX Media Case: : ਪੀ ਚਿਦੰਬਰਮ ਦੀ ਨਿਆਂਇਕ ਹਿਰਾਸਤ 'ਚ 27 ਨਵੰਬਰ ਤੱਕ ਵਾਧਾ 

ਆਈਐਨਐਕਸ ਮੀਡੀਆ ਕੇਸ ਵਿੱਚ, ਦਿੱਲੀ ਦੀ ਰਾਊਜ ਐਵੀਨਿਊ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਪੀ ਚਿਦੰਬਰਮ ਦੀ ਨਿਆਂਇਕ ਹਿਰਾਸਤ ਵਿੱਚ 27 ਨਵੰਬਰ ਤੱਕ ਵਾਧਾ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਪੀ ਚਿਦੰਬਰਮ ਨੂੰ ਜਲਦੀ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ।

 

ਦੱਸ ਦਈਏ ਕਿ ਪੀ ਚਿਦੰਬਰਮ ਦੇ ਨਿਆਂਇਕ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋ ਰਹੀ ਸੀ, ਜਿਸ ਵਿੱਚ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕੀਤਾ ਹੈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਈਐਨਐਕਸ ਮੀਡੀਆ ਮਾਮਲੇ ਵਿੱਚ ਕਾਂਗਰਸੀ ਨੇਤਾ ਅਤੇ ਸਾਬਕਾ ਗ੍ਰਹਿ ਮੰਤਰੀ ਪੀ ਚਿਦੰਬਰਮ ਨੂੰ ਦਿੱਲੀ ਦੀ ਰਾਊਜ ਐਵੀਨਿਊ ਕੋਰਟ ਨੇ 13 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ।

 

ਇਸ ਦੇ ਨਾਲ ਹੀ ਅਦਾਲਤ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀ ਇੱਕ ਹੋਰ ਦਿਨ ਦੇ ਰਿਮਾਂਡ ਦੀ ਮੰਗ ਨੂੰ ਵੀ ਖਾਰਜ ਕਰ ਦਿੱਤਾ ਸੀ। ਦੱਸ ਦੇਈਏ ਕਿ ਸਾਬਕਾ ਵਿੱਤ ਮੰਤਰੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਸਨ। ਇਸ ਤੋਂ ਪਹਿਲਾਂ ਅਦਾਲਤ ਨੇ ਪੀ ਚਿਦੰਬਰਮ ਨੂੰ 30 ਅਕਤੂਬਰ ਤੱਕ ਈਡੀ ਹਿਰਾਸਤ ਵਿੱਚ ਭੇਜ ਦਿੱਤਾ ਸੀ।

 

ਦੂਜੇ ਪਾਸੇ ਸੁਪਰੀਮ ਕੋਰਟ ਨੇ ਸੀਬੀਆਈ ਦੀ ਜਗ੍ਹਾ ਦਾਖ਼ਲ ਹੋਏ ਆਈ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਪੀ ਚਿੰਦਬਰਮ ਨੇ ਪਹਿਲਾਂ ਹੀ ਜ਼ਮਾਨਤ ਦੇ ਚੁੱਕਾ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress leader P Chidambram judicial custody extends till 27 November in INX Media case