ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਦਾ ਮੋਦੀ 'ਤੇ ਪਲਟਵਾਰ - 'ਲੰਮਾ ਭਾਸ਼ਣ ਦਿੱਤਾ ਪਰ ਬੇਰੁਜ਼ਗਾਰੀ 'ਤੇ ਇੱਕ ਸ਼ਬਦ ਵੀ ਨਾ ਬੋਲੇ'

ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਬਹੁਤ ਬੋਲਦੇ ਹਨ ਅਤੇ ਕੁਝ ਵੀ ਕਹਿ ਦਿੰਦੇ ਹਨ, ਪਰ ਮੁੱਦੇ ਦੀ ਗੱਲ 'ਤੇ ਕਦੇ ਵੀ ਇੱਕ ਸ਼ਬਦ ਉਨ੍ਹਾਂ ਦੇ ਮੂੰਹ 'ਚੋਂ ਨਹੀਂ ਨਿੱਕਲਦਾ।"
 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸਭਾ 'ਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਲਿਆਏ ਗਏ ਧੰਨਵਾਦ ਮਤੇ 'ਤੇ ਚਰਚਾ ਦਾ ਜਵਾਬ ਦੇਣ ਤੋਂ ਬਾਅਦ ਰਾਹੁਲ ਗਾਂਧੀ ਨੇ ਸੰਸਦ ਭਵਨ 'ਚ ਪੱਤਰਕਾਰਾਂ ਦੇ ਸਵਾਲਾਂ 'ਤੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਡੇਢ ਘੰਟੇ ਤਕ ਭਾਸ਼ਣ ਦਿੱਤਾ ਪਰ ਦੇਸ਼ ਦੇ ਨੌਜਵਾਨਾਂ ਦੀ ਮੁੱਖ ਸਮੱਸਿਆ ਬੇਰੁਜ਼ਗਾਰੀ 'ਤੇ ਇੱਕ ਸ਼ਬਦ ਵੀ ਨਾ ਬੋਲੇ।
 

ਉਨ੍ਹਾਂ ਕਿਹਾ, "ਦੇਸ਼ 'ਚ ਇਸ ਸਮੇਂ ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਅਤੇ ਅਰਥਚਾਰੇ ਦਾ ਹੈ। ਦੇਸ਼ ਦਾ ਹਰੇਕ ਨੌਜਵਾਨ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਰੁਜ਼ਗਾਰ ਪ੍ਰਾਪਤ ਕਰਨਾ ਚਾਹੁੰਦਾ ਹੈ। ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਰੁਜ਼ਗਾਰ ਹੈ।"
 

 

ਉਨ੍ਹਾਂ ਕਿਹਾ ਕਿ ਅਸਲ ਪ੍ਰੇਸ਼ਾਨੀ ਇਹ ਹੈ ਕਿ ਮੋਦੀ ਇਸ ਬਾਰੇ ਕੁਝ ਨਹੀਂ ਬੋਲਦੇ। ਉਨ੍ਹਾਂ ਕਿਹਾ, "ਅਸੀਂ ਪ੍ਰਧਾਨ ਮੰਤਰੀ ਨੂੰ ਕਈ ਵਾਰ ਕਿਹਾ ਹੈ ਕਿ ਤੁਸੀ ਆਪਣੇ ਭਾਸ਼ਣ 'ਚ ਦੇਸ਼ ਦੇ ਨੌਜਵਾਨਾਂ ਨੂੰ ਇਹ ਵੀ ਦੱਸੋ ਕਿ ਰੁਜ਼ਗਾਰ ਲਈ ਕੀ ਕੀਤਾ ਜਾ ਰਿਹਾ ਹੈ? ਪ੍ਰਧਾਨ ਮੰਤਰੀ ਇਸ ਬਾਰੇ ਕੁਝ ਨਹੀਂ ਕਹਿ ਸਕੇ। ਪ੍ਰਧਾਨ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ।"
 

ਰਾਹੁਲ ਗਾਂਧੀ ਨੇ ਕਿਹਾ, "ਵਿੱਤ ਮੰਤਰੀ ਨੇ ਢਾਈ ਘੰਟੇ ਦਾ ਭਾਸ਼ਣ ਦਿੱਤਾ ਪਰ ਬੇਰੁਜ਼ਗਾਰੀ ਬਾਰੇ ਇੱਕ ਸ਼ਬਦ ਵੀ ਨਹੀਂ ਬੋਲਿਆ। ਪਹਿਲਾਂ ਆਰਥਿਕਤਾ ਦੀ ਗੱਲ ਹੁੰਦੀ ਸੀ। ਅੱਜ ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਹੈ ਪਰ ਪ੍ਰਧਾਨ ਮੰਤਰੀ ਦੇ ਮੂੰਹੋਂ ਇਸ ਬਾਰੇ ਕੋਈ ਸ਼ਬਦ ਨਹੀਂ ਨਿੱਕਲਦਾ। ਉਹ ਕਦੇ ਕਾਂਗਰਸ ਬਾਰੇ, ਕਦੇ ਪਾਕਿਸਤਾਨ ਬਾਰੇ, ਕਦੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਬਾਰੇ, ਕਦੇ ਬੰਗਲਾਦੇਸ਼ ਬਾਰੇ ਬੋਲਦੇ ਹਨ। ਪ੍ਰਧਾਨ ਮੰਤਰੀ ਜੀ ਮੁੱਦਿਆਂ ਬਾਰੇ ਗੱਲ ਕਰੋ। ਦੇਸ਼ ਦੇ ਨੌਜਵਾਨਾਂ ਨੂੰ ਦੱਸੋ ਕਿ ਤੁਸੀਂ ਉਨ੍ਹਾਂ ਦੇ ਰੁਜ਼ਗਾਰ ਲਈ ਕੀ ਕਰ ਰਹੇ ਹੋ?"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:congress leader rahul gandhi attacks pm modi says he never talk about issue