ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀ ਚਿਦੰਬਰਮ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਦੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ

ਪੀ ਚਿਦੰਬਰਮ ਨੂੰ ਆਈ ਐਨ ਐਕਸ ਮੀਡੀਆ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਦੀ ਪੀ ਚਿਦੰਬਰਮ ਨੂੰ ਆਈ ਐਨ ਐਕਸ ਮੀਡੀਆ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਦੀ ਪ੍ਰਤੀਕਿਰਿਆ ਆਈ ਹੈ।

 

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੂੰ 106 ਦਿਨਾਂ ਤੱਕ ਕੈਦ ਰਖਣਾ ਬਦਲੇ ਦੀ ਕਾਰਵਾਈ ਸੀ। ਉਨ੍ਹਾਂ ਨੇ ਇਹ ਟਿੱਪਣੀ ਸਾਬਕਾ ਵਿੱਤ ਮੰਤਰੀ ਨੂੰ ਆਈਐਨਐਕਸ ਮੀਡੀਆ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਤੋਂ ਤੁਰੰਤ ਬਾਅਦ ਦਿੱਤੀ।

 

ਜਸਟਿਸ ਆਰ ਭਾਨੂਮਾਥੀ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ। 74 ਸਾਲਾ ਕਾਂਗਰਸੀ ਆਗੂ 21 ਅਕਤੂਬਰ ਤੋਂ ਹਿਰਾਸਤ ਵਿੱਚ ਸਨ। ਉਨ੍ਹਾਂ ਨੇ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 16 ਅਕਤੂਬਰ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।

 

 


ਰਾਹੁਲ ਗਾਂਧੀ ਨੇ ਕਿਹਾ ਕਿ ਸਤਿਕਾਰਯੋਗ ਪੀ. ਚਿਦੰਬਰਮ ਨੂੰ 106 ਦਿਨਾਂ ਤੱਕ ਕੈਦ ਵਿੱਚ ਰੱਕਣਾ ਬਦਲੇ ਦੀ ਕਾਰਵਾਈ ਸੀ। ਮੈਂ ਖੁਸ਼ ਹਾਂ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਨਿਰਪੱਖ ਸੁਣਵਾਈ ਵਿੱਚ ਆਪਣੇ ਆਪ ਨੂੰ ਬੇਕਸੂਰ ਸਾਬਤ ਕਰਨਗੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress Leader Rahul Gandhi says P Chidambaram 106 day incarceration was vengeful vindictive in INX Media Case