ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਥਾਪਨਾ ਦਿਵਸ 'ਤੇ ਕਾਂਗਰਸੀ ਆਗੂ ਨੂੰ ਗੋਲੀ ਮਾਰੀ, ਮੌਤ

ਬਿਹਾਰ ਦੇ ਵੈਸ਼ਾਲੀ 'ਚ ਬੇਖੌਫ ਬਦਮਾਸ਼ਾਂ ਨੇ ਕਾਂਗਰਸ ਦੇ ਸਥਾਪਨਾ ਦਿਵਸ 'ਤੇ ਸ਼ਨਿੱਚਰਵਾਰ ਤੜਕੇ ਕਾਂਗਰਸੀ ਆਗੂ ਰਾਕੇਸ਼ ਯਾਦਵ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਫਰਾਰ ਹੋ ਗਏ। ਸ਼ਹਿਰ ਦੀ ਸਿਨੇਮਾ ਰੋਡ 'ਤੇ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
 

ਜਾਣਕਾਰੀ ਮੁਤਾਬਿਕ ਇਹ ਵਾਰਦਾਤ ਉਸ ਸਮੇਂ ਹੋਈ ਜਦੋਂ ਰੋਜ਼ਾਨਾ ਦੀ ਤਰ੍ਹਾਂ ਰਾਕੇਸ਼ ਕੁਮਾਰ ਅੱਜ ਵੀ ਜਿੰਮ ਲਈ ਗਏ ਸਨ। ਜਦੋਂ ਉਹ ਜਿੰਮ ਨੇੜੇ ਪਹੁੰਚੇ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਮੁਲਜ਼ਮਾਂ ਨੇ ਉਨ੍ਹਾਂ ਨੂੰ ਬਿਲਕੁਲ ਨੇੜੀਉਂ 4 ਗੋਲੀਆਂ ਮਾਰੀਆਂ, ਜਿਸ ਕਾਰਨ ਰਾਕੇਸ਼ ਯਾਦਵ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੋਟਰਸਾਈਕਲ 'ਤੇ ਫਰਾਰ ਹੋ ਗਏ।

 

ਕਾਂਗਰਸੀ ਆਗੂ ਦੀ ਹੱਤਿਆ ਤੋਂ ਬਾਅਦ ਸਦਰ ਹਸਪਤਾਲ ਪਹੁੰਚੇ ਐਸ.ਪੀ. ਨੂੰ ਵੇਖਦੇ ਹੀ ਸਥਾਨਕ ਲੋਕ ਹਿੰਸਕ ਹੋ ਗਏ ਅਤੇ ਪੁਲਿਸ ਦੀ ਗੱਡੀ 'ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਐਸਪੀ ਨੇ ਪੁਲਿਸ ਪਾਰਟੀ ਸਮੇਤ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਨਾਰਾਜ਼ ਲੋਕਾਂ ਨੇ ਪੁਲਿਸ ਦੀਆਂ ਗੱਡੀਆਂ ਸਮੇਤ ਸਥਾਨਕ ਦੁਕਾਨਾਂ 'ਚ ਭੰਨਤੋੜ ਕੀਤੀ।
 

ਘਟਨਾ ਤੋਂ ਬਾਅਦ ਸ਼ਹਿਰ 'ਚ ਜ਼ਬਰੀ ਦੁਕਾਨਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ। ਨਾਰਾਜ਼ ਲੋਕਾਂ ਨੇ ਸ਼ਹਿਰ ਦੇ ਵੱਖ-ਵੱਖ ਚੌਕਾਂ ਨੂੰ ਜਾਮ ਕਰ ਕੇ ਟਾਇਰ ਸਾੜੇ। ਲੋਕ ਲਾਸ਼ ਨੂੰ ਐਸ.ਪੀ. ਦੀ ਰਿਹਾਇਸ਼ ਦੇ ਸਾਹਮਣੇ ਰੱਖ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress leader Rakesh Yadav shot dead in Vaishali Bihar by unidentified assailants