ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਮਲਨਾਥ ਨੂੰ CM ਬਣਾ ਕੇ ਕਾਂਗਰਸ ਨੇ ਪੀੜਤਾਂ ਦੇ ਜ਼ਖਮਾਂ ’ਤੇ ਲੂਣ ਛਿੜਕਿਆ: ਭਗਵੰਤ ਮਾਨ

ਨਵੰਬਰ 1984 ਸਿੱਖ ਕਤਲੇਆਮ ਦੇ ਮਾਮਲੇ ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰਾ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਐਸ ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਦੀ ਬੈਂਚ ਨੇ ਸੋਮਵਾਰ ਨੂੰ ਸੱਜਣ ਕੁਮਾਰ ਨੂੰ ਕਤਲੇਆਮ ਲਈ ਭੀੜ ਨੂੰ ਭੜਕਾਉਣ ਅਤੇ ਸਾਜਿਸ਼ ਕਰਨ ਦਾ ਦੋਸ਼ੀ ਕਰਾਰ ਦਿੱਤਾ।

 

ਪੰਜਾਬ ਦੇ ਸੰਗਰੂਰ ਜਿ਼ਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਂਗਰਸ ਨੂੰ 1984 ਸਿੱਖ ਕਤਲੇਆਮ ਦੇ ਹੋਰਨਾਂ ਦੋਸ਼ੀਆਂ ਚ ਸ਼ਾਮਲ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਨਾ ਬਣਾਵੇ।

 

ਭਗਵੰਤ ਮਾਨ ਨੇ ਕਿਹਾ, ਕਮਲਨਾਥ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ਤੇ ਲੋਕਾਂ ਨੇ ਵਿਰੋਧ ਕੀਤਾ ਸੀ, ਜਿਸ ਕਾਰਨ ਬਾਅਦ ਚ ਕਾਂਗਰਸ ਨੇ ਕਮਲਨਾਥ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਅਹੁਦੇ ਤੋਂ ਲਾਂਭੇ ਕਰ ਦਿੱਤਾ ਸੀ ਪਰ ਹੁਣ ਅਜਿਹਾ ਕਿਓਂ ਨਹੀਂ ਕੀਤਾ।

 

ਭਗਵੰਤ ਮਾਨ ਨੇ ਕਾਂਗਰਸ ਤੇ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਨੇ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਕੇ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਮਲਨਾਥ ਨੂੰ ਭੀੜ ਨੂੰ ਵਰਗਲਾਉਂਦਿਆਂ ਦੇਖਿਆ ਸੀ ਫਿਰ ਵੀ ਕਮਲਨਾਥ ਖਿਲਾਫ ਕੋਈ ਮਾਮਲਾ ਦਰਜ ਕਿਉਂ ਨਹੀਂ ਹੋਇਆ।

  

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress made sprinkling salt on victims wounds by making CM Kamlnath Bhagwant Mann