ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਰਾਸ਼ਟਰ, ਇਕ ਚੋਣ ਅਤੇ ਕੁਝ ਹੋਰ ਮੁੱਦਿਆਂ 'ਤੇ ਬੁੱਧਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਕਾਂਗਰਸ ਸ਼ਾਮਲ ਨਹੀਂ ਹੋਵੇਗੀ।
ਪਾਰਟੀ ਦੇ ਇੱਕ ਸੂਤਰ ਪੀਟੀਆਈ ਨੂੰ ਦੱਸਿਆ ਕਿ ਕਾਂਗਰਸ ਇਸ ਮੀਟਿੰਗ 'ਚ ਸ਼ਾਮਲ ਨਹੀਂ ਹੋਵੇਗੀ, ਕਿਉਂਕਿ ਉਹ ਇਕ ਰਾਸ਼ਟਰ ਅਤੇ ਇਕ ਚੋਣ ਦੇ ਵਿਚਾਰ ਨਾਲ ਸਹਿਮਤ ਨਹੀਂ। ਜ਼ਿਕਰਯੋਗ ਹੈ ਕਿ ਤ੍ਰਿਣਮੂਲ ਕਾਂਗਰਸ ਅਤੇ ਬਸਪਾ ਸਮੇਤ ਕੁਝ ਹੋਰ ਪਾਰਟੀਆਂ ਮੀਟਿੰਗ 'ਚ ਸ਼ਾਮਲ ਨਹੀਂ ਹੋ ਰਹੀਆਂ।
ਇਸ ਤੋਂ ਪਹਿਲਾਂ ਬਸਪਾ ਮੁਖੀ ਮਾਇਆਵਤੀ ਨੇ ਆਪਣੇ ਟਵੀਟ 'ਚ ਇਹ ਸੰਕੇਤ ਦਿੱਤੇ ਹਨ ਕਿ ਉਹ ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਮੀਟਿੰਗ 'ਚ ਸ਼ਾਮਲ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਦੱਸਣਯੋਗ ਹੈ ਕਿ ਇਕ ਰਾਸ਼ਟਰ, ਇਕ ਚੋਣ ਦੇ ਵਿਚਾਰ, ਸਾਲ 2022 ਵਿੱਚ ਆਜ਼ਾਦੀ ਦੇ 75 ਸਾਲ ਪੂਰੇ ਹੋਣ ਸਣੇ ਕਈ ਮੁੱਦਿਆਂ 'ਤੇ ਚਰਚਾ ਕਰਨ ਲਈ 19 ਜੂਨ ਨੂੰ ਇੱਕ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਮੁਖੀਆਂ ਨੂੰ ਸੱਦਿਆ ਗਿਆ ਹੈ। ਮੀਟਿੰਗ ਲਈ ਇਨ੍ਹਾਂ ਪਾਰਟੀਆਂ ਨੂੰ ਵੀ ਸੱਦਾ ਦਿੱਤਾ ਸੀ ਜਿਨ੍ਹਾਂ ਦੇ ਰਾਜ ਸਭਾ ਜਾਂ ਲੋਕ ਸਭਾ ਵਿੱਚ ਕੋਈ ਸੰਸਦ ਮੈਂਬਰ ਨਹੀਂ ਹੈ।