ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਦੇ ਮੁੱਦੇ ’ਤੇ ਕਾਂਗਰਸ ਦੇਸ਼ ਦੇ ਮੁਸਲਮਾਨਾਂ ਨੂੰ ਗੁੰਮਰਾਹ ਕਰ ਰਹੀ ਹੈ: ਅਮਿਤ ਸ਼ਾਹ

CAA ਦੇ ਮੁੱਦੇ ’ਤੇ ਕਾਂਗਰਸ ਦੇਸ਼ ਦੇ ਮੁਸਲਮਾਨਾਂ ਨੂੰ ਗੁੰਮਰਾਹ ਕਰ ਰਹੀ ਹੈ: ਅਮਿਤ ਸ਼ਾਹ

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (CAA) ਉੱਤੇ ਹੋ ਰਹੇ ਵਿਰੋਧ–ਪ੍ਰਦਰਸ਼ਨ ਲਈ ਇੱਕ ਵਾਰ ਫਿਰ ਕਾਂਗਰਸ ਨੂੰ ਦੋਸ਼ੀ ਠਹਿਰਾਇਆ ਹੈ।

 

 

ਅੱਜ ਸ਼ਿਮਲਾ ’ਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ CAA ਨੂੰ ਲੈ ਕੇ ਕਾਂਗਰਸ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਤੇ ਅਫ਼ਵਾਹਾਂ ਫੈਲਾ ਰਹੀ ਹੈ।

 

 

ਉਨ੍ਹਾਂ ਕਿਹਾ ਕਿ ‘ਕਾਂਗਰਸ ਐਂਡ ਕੰਪਨੀ’ ਮੁਸਲਮਾਨਾਂ ਨੂੰ ਭੜਕਾ ਰਹੀ ਹੈ ਕਿ ਇਸ ਨਵੇਂ ਸੋਧ ਕਾਨੂੰਨ ਰਾਹੀਂ ਉਨ੍ਹਾਂ ਦੀ ਨਾਗਰਿਕਤਾ ਖੋਹ ਲਈ ਜਾਵੇਗੀ।

 

 

ਸ੍ਰੀ ਅਮਿਤ ਸ਼ਾਹ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੂਰੇ ਕਾਨੂੰਨ ’ਚ ਕਿਤੇ ਇੱਕ ਵੀ ਅਜਿਹੀ ਸਤਰ ਵਿਖਾ ਦੇਣ, ਜਿੱਥੋਂ ਇਹ ਪਤਾ ਲੱਗਦਾ ਹੋਵੇ ਕਿ ਕਿਸੇ ਦੀ ਨਾਗਰਿਕਤਾ ਖੋਹ ਲਈ ਜਾਵੇਗੀ।

 

 

ਸ੍ਰੀ ਸ਼ਾਹ ਤੋਂ ਪਹਿਲਾਂ ਇਸ ਰੈਲੀ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਵੀ ਸੰਬੋਧਨ ਕੀਤਾ।

 

 

ਹਿਮਾਚਲ ਪ੍ਰਦੇਸ਼ ਦੀ ਜੈਰਾਮ ਸਰਕਾਰ ਦੋ ਸਾਲਾਂ ਦਾ ਕਾਰਜਕਾਲ ਮੁਕੰਮਲ ਹੋਣ ’ਤੇ ਸ਼ਿਮਲਾ ਦੇ ਇਤਿਹਾਸਕ ਰਿੱਜ ਮੈਦਾਨ ’ਚ ਜਸ਼ਨ ਮਨਾ ਰਹੀ ਹੈ।

 

 

ਸ੍ਰੀ ਸ਼ਾਹ ਨੇ ਇੱਥੇ ਜਨਤਾ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਇਹ ਪਰੰਪਰਾ ਰਹੀ ਹੈ ਕਿ ਜਦੋਂ ਵੀ ਜਨਤਾ ਕੋਈ ਫ਼ਤਵਾ ਦਿੰਦੀ ਹੈ, ਤਾਂ ਅਸੀਂ ਹਰ ਸਾਲ ਸਾਰਾ ਲੇਖਾ–ਜੋਖਾ ਲੈ ਕੇ ਜਨਤਾ ਸਾਹਵੇਂ ਜਾਂਦੇ ਹਨ। ਇਹੋ ਗੱਲ ਭਾਜਪਾ ਨੂੰ ਸਾਰੀਆਂ ਸਿਆਸੀ ਪਾਰਟੀਆਂ ਤੋਂ ਵੱਖ ਕਰਦੀ ਹੈ।

 

 

ਇੱਥੇ ਵਰਨਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਿੱਚ ਇਹ ਵਿਵਸਥਾ ਹੈ ਕਿ ਭਾਰਤ ਦੇ ਗੁਆਂਖੀ ਦੇਸ਼ ਪਾਕਿਸਤਾਨ, ਅਫ਼ਗ਼ਾਨਿਸਤਾਨ ਤੇ ਬੰਗਲਾਦੇਸ਼ ਤੋਂ ਧਾਰਮਿਕ ਆਧਾਰ ’ਤੇ ਤਸ਼ੱਦਦ ਝੱਲਣ ਵਾਲੇ ਸਿੱਖਾਂ, ਈਸਾਈਆਂ ਤੇ ਹਿੰਦੂਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਰੱਖੀ ਗਈ ਹੈ।

 

 

ਨਾਗਰਿਕਤਾ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਦੇਸ਼ ਦੇ ਕਈ ਰਾਜਾਂ ਤੋਂ ਇਸ ਮੁੱਦੇ ਨੂੰ ਲੈ ਕੇ ਹਿੰਸਕ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਆਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress misguiding Muslims Over CAA says Amit Shah