ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਵੱਲੋਂ ਆਦਰਸ਼ ਚੋਣ ਜਾਬਤੇ ਦਾ ਕਥਿਤ ਤੌਰ ਉਤੇ ਉਲੰਘਣਾ ਕਰਨ ਦੇ ਮਾਮਲੇ ਉਤੇ ਮੰਗਲਵਾਰ ਨੂੰ ਸੁਣਵਾਈ ਕਰੇਗਾ। ਕਾਂਗਰਸ ਸਾਂਸਦ ਸੁਸਮਿਤਾ ਦੇਵ ਨੇ ਇਸ ਸਬੰਧੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ।
ਮੁੱਖ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਕਿ ਦੇਵ ਦੀ ਪਟੀਸ਼ਨ ਉਤੇ ਕੱਲ੍ਹ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਦੇਵ ਵੱਲੋ਼ ਪੇਸ਼ ਹੋਏ ਸ਼ੀਨੀਅਰ ਵਕੀਲ ਏ ਐਮ ਸਿੰਘਵੀ ਨੇ ਦੋਸ਼ ਲਗਾਇਆ ਕਿ ਮੋਦੀ ਅਤੇ ਸ਼ਾਹ ਨੇ ਆਦਰਸ਼ ਚੋਣ ਜਬਤੇ ਦੀ ਉਲੰਘਣਾ ਕੀਤੀ ਹੈ ਅਤੇ ਚੋਣ ਕਮਿਸ਼ਨ ਉਨ੍ਹਾਂ ਦੀ ਸ਼ਿਕਾਇਤ ਉਤੇ ਕੋਈ ਕਾਰਵਾਈ ਨਹੀਂ ਕਰ ਰਿਹਾ।
ਸਿੰਘਵੀ ਨੇ ਕਿਹਾ ਕਿ ਦੇਸ਼ ਵਿਚ ਚਾਰ ਹਫਤੇ ਤੋਂ ਚੋਣ ਜਬਤਾ ਲਾਗੂ ਹੈ। ਪ੍ਰਧਾਨ ਮੰਤਰੀ ਅਤੇ ਸ਼ਾਹ ਕਥਿਤ ਤੌਰ ਉਤੇ ਚੋਣ ਜਬਤੇ ਦੀ ਉਲੰਘਣਾ ਕਰ ਰਹੇ ਹਨ। ਇਸ ਬੈਂਚ ਨੇ ਕਿਹਾ ਕਿ ਮਾਮਲੇ ਉਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ।