ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਦੀ ਰਾਸ਼ਟਰੀ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਦਿੱਤਾ ਅਸਤੀਫਾ

ਕਾਂਗਰਸ ਦੀ ਰਾਸ਼ਟਰੀ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਦਿੱਤਾ ਅਸਤੀਫਾ

ਕਾਂਗਰਸ ਦੀ ਰਾਸ਼ਟਰੀ ਬੁਲਾਰੇ ਅਤੇ ਪਾਰਟੀ ਦੀ ਮੀਡੀਆ ਸੈਲ ਦੀ ਕੋਆਰਡੀਨੇਟਰ ਪ੍ਰਿਅੰਕਾ ਚਤੁਰਵੇਦੀ ਨੇ ਅਸਤੀਫਾ ਦੇ ਦਿੱਤਾ ਹੈ। ਸਮਾਚਾਰ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਦਿੱਤੀ ਹੈ। ਕਾਂਗਰਸ ਤੋਂ ਨਰਾਜ ਚਲ ਰਹੀ ਪਾਰਟੀ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਮਾਈਕ੍ਰੋ ਬਲੌਗਿੰਗ ਸਾਈਟ ਟਵੀਟਰ ਤੋਂ ਬੁਲਾਰੇ ਦੀ ਭੂਮਿਕਾ ਨੂੰ ਹਟਾ ਦਿੱਤਾ।

 

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪ੍ਰਿਅੰਕਾ ਨੇ ਕਾਂਗਰਸ ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਗਾਇਆ ਕਿ ਪਾਰਟੀ ਦੇ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਦਾ ਅਪਮਾਨ ਕੀਤਾ ਅਤੇ ਧਮਕੀ ਦਿੱਤੀ ਉਨ੍ਹਾਂ ਨੂੰ ਕੋਈ ਸਜਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਗੁੰਡੇ ਲੋਕਾਂ ਨੂੰ ਪਹਿਲ ਦਿੱਤੀ, ਬਜਾਏ ਉਨ੍ਹਾਂ ਦੇ ਜਿਨ੍ਹਾਂ ਪਾਰਟੀ ਲਈ ਖੂਨ ਪਸੀਨਾ ਬਹਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress national spokesperson Priyanka Chaturvedi resigns from the party says PTI