ਕਾਂਗਰਸ ਮੁਖੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਸ਼ਨਿੱਚਰਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ 'ਭਾਰਤ ਬਚਾਓ ਰੈਲੀ' ਕਰੇਗੀ। ਪਾਰਟੀ ਦੇ ਸੀਨੀਅਰ ਆਗੂ ਰੈਲੀ ਨੂੰ ਸੰਬੋਧਿਤ ਕਰਨਗੇ।
ਕਾਂਗਰਸ ਪਾਰਟੀ ਨੇ ਕਿਹਾ ਕਿ ਇਹ ਰੈਲੀ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਨਾਕਾਮੀਆਂ ਨੂੰ ਦੇਸ਼ ਦੀ ਜਨਤਾ ਸਾਹਮਣੇ ਲਿਆਉਣ ਲਈ ਕੀਤੀ ਜਾ ਰਹੀ ਹੈ। ਰੈਲੀ ਨੂੰ ਕਾਂਗਰਸ ਦੇ ਸੀਨੀਅਰ ਨੇਤਾ ਸੰਬੋਧਿਤ ਕਰਨਗੇ। ਰੈਲੀ 'ਚ ਪ੍ਰਿਅੰਕਾ ਗਾਂਧੀ ਵਾਡਰਾ ਦੇ ਸ਼ਾਮਿਲ ਹੋਣ ਦੀ ਵੀ ਸੰਭਾਨਵਾ ਹੈ। ਰਾਮਲੀਲਾ ਮੈਦਾਨ 'ਚ ਸੋਨੀਆ, ਰਾਹੁਲ ਅਤੇ ਪ੍ਰਿਅੰਕਾ ਦੇ ਵੱਡੇ-ਵੱਡ ਕੱਟ ਆਊਟ ਲਗਾਏ ਗਏ ਹਨ, ਜਿਸ 'ਚ ਤਿੰਨੇ ਆਗੂ ਇਕੱਠੇ ਖੜ੍ਹੇ ਵਿਖਾਈ ਦੇ ਰਹੇ ਹਨ।
Delhi: Preparations underway at Ramlila Maidan where Congress is organising 'Bharat Bachao' rally tomorrow. (Earlier visuals) pic.twitter.com/EtnPXyYDBG
— ANI (@ANI) December 13, 2019
ਅਹਿਮਦ ਪਟੇਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕੇ.ਸੀ. ਵੇਣੂਗੋਪਾਲ, ਮੁਕੁਲ ਵਾਸਨਿਕ ਅਤੇ ਅਵਿਨਾਸ਼ ਪਾਂਡੇ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਰਾਮਲੀਲਾ ਮੈਦਾਨ ਦਾ ਦੌਰਾ ਕੀਤਾ ਅਤੇ ਸ਼ਨਿੱਚਰਵਾਰ ਦੀ 'ਭਾਰਤ ਬਚਾਓ ਰੈਲੀ' ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਵਿਚਕਾਰ ਅਸਮ ਕਾਂਗਰਸ ਨੇ ਸ਼ੁੱਕਰਵਾਰ ਨੂੰ ਜੰਤਰ-ਮੰਤਰ 'ਤੇ ਨਾਗਰਿਕਤਾ (ਸੋਧ) ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਅਸਾਮ ਕਾਂਗਰਸ ਨੇ ਦਾਅਵਾ ਕੀਤਾ ਕਿ ਇਸ ਕਾਨੂੰਨ ਨਾਲ ਅਸਮਿਆ ਭਾਸ਼ਾਈ ਲੋਕ ਆਪਣੀ ਪਛਾਣ ਤੇ ਸੱਭਿਆਚਾਰ ਗੁਆ ਦੇਣਗੇ।
ਸੂਤਰਾਂ ਮੁਤਾਬਕ ਇਸ ਰੈਲੀ ਰਾਹੀਂ ਕਾਂਗਰਸ ਪਾਰਟੀ ਦੀ ਕੋਸ਼ਿਸ਼ ਰਾਹੁਲ ਗਾਂਧੀ ਨੂੰ ਇੱਕ ਵਾਰ ਫਿਰ ਤੋਂ ਪ੍ਰਾਜੈਕਟ ਕਰਨ ਅਤੇ ਉਨ੍ਹਾਂ ਲਈ ਮਾਹੌਲ ਤਿਆਰ ਕਰਨ ਦੀ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 2019 'ਚ ਕਾਂਗਰਸ ਪਾਰਟੀ ਦੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪਾਰਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।