ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੋਨੀਆ ਗਾਂਧੀ ਨੇ ਅਰੁਣ ਜੇਤਲੀ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਮਜ਼ਬੂਤ ​​ਨੇਤਾ ਦੇ ਦੇਹਾਂਤ ਕਾਰਨ ਰਾਜਨੀਤਿਕ ਕੈਂਪ ਚ ਉਦਾਸੀ ਦੀ ਲਹਿਰ ਦੌੜ ਗਈ। ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਵੱਖ-ਵੱਖ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਨੇ ਅਰੁਣ ਜੇਤਲੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ।

 

ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਦਾ ਕਈ ਹਫ਼ਤਿਆਂ ਤੋਂ ਦਿੱਲੀ ਦੇ ਏਮਜ਼ ਵਿਖੇ ਇਲਾਜ ਚੱਲ ਰਿਹਾ ਸੀ ਜਿਥੇ ਉਨ੍ਹਾਂ ਨੇ ਸ਼ਨਿੱਚਰਵਾਰ ਦੁਪਹਿਰ 12.07 ਵਜੇ ਆਖਰੀ ਸਾਹ ਲਿਆ। ਉਹ 66 ਸਾਲਾਂ ਦੇ ਸਨ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਡਾਇਬਟੀਜ਼ ਦੀ ਬੀਮਾਰੀ ਸੀ। ਜਿਸ ਕਾਰਨ ਉਨ੍ਹਾਂ ਦੇ ਸਰੀਰ ਦੇ ਕਈ ਅੰਗ ਕੰਮ ਕਰਨਾ ਬੰਦ ਕਰ ਚੁੱਕੇ ਸਨ।

 

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਬਿਆਨ ਵਿੱਚ ਜੇਤਲੀ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਕਿਹਾ, ‘ਜੇਤਲੀ ਨੇ ਇੱਕ ਲੰਮੇ ਸਮੇਂ ਤੱਕ ਇੱਕ ਜਨਤਕ ਸ਼ਖਸੀਅਤ, ਸੰਸਦ ਮੈਂਬਰ ਅਤੇ ਮੰਤਰੀ ਵਜੋਂ ਸੇਵਾ ਕੀਤੀ। ਜਨਤਕ ਜੀਵਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

 

ਇਸ ਤੋਂ ਪਹਿਲਾਂ, ਕਾਂਗਰਸ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕਿਹਾ, “ਸਾਨੂੰ ਅਰੁਣ ਜੇਤਲੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਦੁੱਖ ਦੀ ਇਸ ਘੜੀ ਵਿੱਚ ਸਾਡਾ ਸੋਗ ਅਤੇ ਪ੍ਰਾਰਥਨਾਵਾਂ ਜੇਤਲੀ ਦੇ ਪਰਿਵਾਰ ਨਾਲ ਹਨ।''

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:congress president sonia gandhi expressed grief over fomer minister and bjp leader arun jaitley death