ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜ ਸਭਾ ਮੈਂਬਰ ਵਿਵੇਕ ਤੰਖਾ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਦੇਸ਼ ਭਰ ਵਿੱਚ ਪਾਰਟੀ ਵਿੱਚ ਇਸ ਦੀ  ਜਿੰਮੇਵਾਰੀ ਉੱਤੇ ਦਿਖ ਰਹੀ ਦੁਵਿਧਾ ਦੀ ਸਥਿਤੀ ਵਿਚਕਾਰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਸਾਂਸਦ ਅਤੇ ਪਾਰਟੀ ਦੇ ਸੀਨੀਅਰ ਨੇਤਾ ਤੰਖਾ ਨੇ ਕਾਂਗਰਸ ਨਾਲ ਜੁੜੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। 


ਤੰਖਾ ਨੇ ਇਸ ਬਾਰੇ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ। ਨਾਲ ਉਨ੍ਹਾਂ ਨੇ ਪਾਰਟੀ ਮੁਖੀ ਰਾਹੁਲ ਗਾਂਧੀ ਨੂੰ ਸੰਗਠਨ ਵਿੱਚ ਤਬਦੀਲੀ ਲਿਆਉਣ ਦੀ ਅਪੀਲ ਵੀ ਕੀਤੀ।

 

ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਕਾਨੂੰਨ, ਸੂਚਨਾ ਦੇ ਅਧਿਕਾਰ ਅਤੇ ਹੋਰ ਵਿਭਾਗਾਂ ਤੋਂ ਅਸਤੀਫ਼ਿਆਂ ਦਾ ਐਲਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹੋਏ ਰਾਹੁਲ ਗਾਂਧੀ ਨੂੰ ਆਪਣੀ ਟੀਮ ਦੇ ਚੋਣ ਲਈ ਆਜ਼ਾਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਮੁੱਖ ਮੰਤਰੀ ਕਮਲ ਨਾਥ ਦੇ ਬਿਆਨ ਦਾ ਸਵਾਗਤ ਕਰਦੇ ਹਨ।

 

ਸ੍ਰੀ ਤੰਖਾ ਨੇ ਰਾਹੁਲ ਗਾਂਧੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਨੂੰ ਇਕ ਯੋਧਾ ਦੇ ਤੌਰ ਉੱਤੇ ਮੁੜ ਉਠ ਖੜੇ ਹੋਣ ਲਈ ਪਾਰਟੀ ਵਿੱਚ ਲੋੜੀਂਦੀਆਂ ਤਬਦੀਲੀ ਲਿਆਉਣ। 

 

ਉਨ੍ਹਾਂ ਕਿਹਾ ਕਿ ਉਹ ਹਰੇਕ ਸਥਿਤੀ ਵਿੱਚ ਗਾਂਧੀ ਨਾਲ ਹਨ। ਹਾਲਾਂਕਿ ਲੋਕ ਸਭਾ ਚੋਣਾਂ ਵਿੱਚ ਤੰਖਾ ਆਪ ਵੀ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਇਕਾਈ ਦੇ ਪ੍ਰਧਾਨ ਰਾਕੇਸ਼ ਸਿੰਘ ਤੋਂ ਜਬਲਪੁਰ ਪਾਰਲੀਮੈਂਟਰੀ ਹਲਕੇ ਤੋਂ ਚੋਣ ਹਾਰ ਚੁੱਕੇ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Congress Rajya Sabha MP Vivek Tankha resigns from all posts of the organization