ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਵੱਲੋਂ ਮਹਾਰਾਸ਼ਟਰ ਦੇ 51 ਉਮੀਦਵਾਰਾਂ ਦੀ ਸੂਚੀ ਜਾਰੀ

ਕਾਂਗਰਸ ਵੱਲੋਂ ਮਹਾਰਾਸ਼ਟਰ ਦੇ 51 ਉਮੀਦਵਾਰਾਂ ਦੀ ਸੂਚੀ ਜਾਰੀ

ਕਾਂਗਰਸ ਨੇ ਆਗਾਮੀ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। 24 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਜਿਨ੍ਹਾਂ 51 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ, ਉਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਅਸ਼ੋਕ ਚੌਹਾਨ, ਸੂਬਾ ਪ੍ਰਧਾਨ ਬਾਲਾ ਸਾਹਿਬ ਥੋਰਾਟ, ਆਗੂ ਵਿਜੈ ਨਾਮਦੇਵਰਾਵ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਕੇਸੀ ਪਦਵੀ ਦਾ ਨਾਮ ਸ਼ਾਮਲ ਹੈ।

 

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚੌਹਾਨ ਭੀਕਰ ਸੀਟ ਤੋਂ ਚੋਣ ਲੜਨਗੇ, ਜਦੋਂ ਕਿ ਸਾਬਕਾ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਦੀ ਧੀ ਪ੍ਰਣੀਤੀ ਸ਼ੋਲਾਪੁਰ ਸਿਟੀ ਸੈਂਟਰਲ ਤੋਂ ਚੋਣ ਲੜੇਗੀ।

 

 

ਕਾਂਗਰਸ ਇੱਥੇ ਐਨਸੀਪੀ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਮਹਾਰਾਸ਼ਟਰ ਵਿਚ 288 ਵਿਚੋਂ 125 ਸੀਟਾਂ ਉਤੇ ਚੋਣ ਲੜ ਰਹੀ ਹੈ, ਜਦੋਂ ਕਿ ਐਨਸੀਪੀ ਵੀ ਐਨੀਆਂ ਸੀਟਾਂ ਉਤੇ ਚੋਣ ਲੜੇਗੀ। ਉਥੇ ਬਾਕੀ 38 ਸੀਟਾਂ ਹੋਰ ਪਾਰਟੀਆਂ ਲਈ ਛੱਡੀਆਂ ਗਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress released first list of Maharashtra elections know who landed from where