ਅਗਲੀ ਕਹਾਣੀ

ਸੋਨੀਆ ਗਾਂਧੀ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਕਰੇਗੀ ਪ੍ਰਚਾਰ, ਇਹ ਨੇਤਾ ਬਣੇ ਸਟਾਰ ਪ੍ਰਚਾਰਕ

ਹਰਿਆਣਾ ਵਿਧਾਨ ਸਭਾ ਚੋਣਾਂ 2019 ਲਈ ਕਾਂਗਰਸ ਨੇ ਸ਼ੁੱਕਰਵਾਰ ਨੂੰ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਕੁੱਲ 40 ਨੇਤਾ ਹਨ ਜੋ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ ਅਤੇ ਉਮੀਦਵਾਰਾਂ ਲਈ ਵੋਟਾਂ ਮੰਗਣਗੇ।

 

ਇਸ ਸੂਚੀ ਵਿੱਚ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਨਾਮ ਪ੍ਰਮੁੱਖ ਹਨ। ਇਸ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੇ ਨਾਮ ਵੀ ਸ਼ਾਮਲ ਹਨ।

 

 

 

ਤੁਹਾਨੂੰ ਦੱਸ ਦਈਏ ਕਿ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕਾਂਗਰਸ ਦੀ ਮੁਹਿੰਮ ਦੇ ਮੱਦੇਨਜ਼ਰ 10 ਅਕਤੂਬਰ ਤੋਂ 19 ਅਕਤੂਬਰ ਤੱਕ ਦੋਵਾਂ ਰਾਜਾਂ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕਰਨਗੇ। ਮਹਾਰਾਸ਼ਟਰ ਅਤੇ ਹਰਿਆਣਾ ਵਿੱਚ 21 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦੋਂਕਿ ਨਤੀਜੇ ਤਿੰਨ ਦਿਨ ਬਾਅਦ 24 ਅਕਤੂਬਰ ਨੂੰ ਐਲਾਨੇ ਜਾਣਗੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Congress releases its list of star campaigners for upcoming Haryana Assembly Polls includes Sonia Gandhi