ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਆਗੂ ਨੂੰ ਕਤਲ ਤੇ ਪਰਿਵਾਰ ਨਾਲ ਬਲਾਤਕਾਰ ਦੀ ਧਮਕੀ

ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਇਕ -ਮੇਲ ਮਿਲੀ ਹੈ ਜਿਸ ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਤਲ ਤੇ ਬਲਾਤਕਾਰ ਕਰਨ ਦੀ ਧਮਕੀ ਦਿੱਤੀ ਗਈ ਹੈ। ਸ਼ੇਰਗਿੱਲ ਨੇ ਦਿੱਲੀ ਪੁਲਿਸ ਨੂੰ ਵੀ ਕੇਸ ਦਰਜ ਕਰਕੇ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਉਕਤ ਈਮੇਲ ਦਾ ਸਕ੍ਰੀਨ ਸ਼ਾਟ ਆਪਣੇ ਟਵਿੱਟਰ ਹੈਂਡਲ ਤੇ ਸਾਂਝਾ ਕੀਤਾ ਹੈ।

 

ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸ਼ੇਰਗਿੱਲ ਨੇ ਟਵਿੱਟਰ 'ਤੇ ਲਿਖਿਆ, 'ਪਿਆਰੀ ਦਿੱਲੀ ਪੁਲਿਸ, ਕਾਂਗਰਸ ਹੈੱਡਕੁਆਰਟਰ ਵਿਖੇ ਹੋਈ ਮੇਰੀ ਪ੍ਰੈਸ ਕਾਨਫਰੰਸ ਦੇ ਅਨੁਸਾਰ ਮੇਰੇ ਪਰਿਵਾਰ ਦੇ ਮੈਂਬਰਾਂ ਨਾਲ ਬਲਾਤਕਾਰ ਕਰਨ ਅਤੇ ਸਾਰੇ ਕਾਂਗਰਸੀ ਮੈਂਬਰਾਂ ਨੂੰ ਮਾਰਨ ਦੀ ਧਮਕੀ ਭਰੀ ਮੇਲ ਮਿਲੀ ਹੈ। ਮੈਂ ਸਿਰਫ ਇੱਕ ਅਧਿਕਾਰਤ ਸ਼ਿਕਾਇਤ ਕਰਾਂਗਾ ਤੇ ਨਾਲ ਹੀ ਬੇਨਤੀ ਕਰਾਂਗਾ ਕਿ ਦੋਸ਼ੀ ਦੀ ਪਛਾਣ ਕੀਤੀ ਜਾਵੇ।

 

ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਸਾਲ 2019 ਦੇ ਪੁਲਵਾਮਾ ਹੋਏ ਅੱਤਵਾਦੀ ਹਮਲੇ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਡੀਐਸਪੀ ਦਵਿੰਦਰ ਸਿੰਘ ਦੀ ਭੂਮਿਕਾ ਬਾਰੇ ਸਵਾਲ ਚੁੱਕੇ ਸਨ, ਜਿਸ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ 40 ਜਵਾਨ ਮਾਰੇ ਗਏ ਸਨ। ਸ਼ੇਰਗਿੱਲ ਪੁਲਵਾਮਾ ਅੱਤਵਾਦੀ ਹਮਲੇ ਦੀ ਪਹਿਲੀ ਵਰ੍ਹੇਗੰਢ 'ਤੇ ਸਵਾਲ ਚੁੱਕ ਬਹੇ ਸੀ।

 

 

ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਕਿਵੇਂ ਵਿਸਫੋਟਕ ਨਾਲ ਭਰੀ ਇਕ ਵਾਹਨ ਪੁਲਵਾਮਾ ਜ਼ਿਲੇ ਦੇ ਲੇਠਪੋਰਾ ਵਿਖੇ ਸੁਰੱਖਿਆ ਕਰਮਚਾਰੀਆਂ ਦੇ ਕਾਫਲੇ ਤਕ ਪਹੁੰਚ ਸਕਦੀ ਹੈ।

 

ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਮੁਅੱਤਲ ਕੀਤੇ ਗਏ ਡੀਐਸਪੀ ਦਵਿੰਦਰ ਸਿੰਘ ਦੀ ਕੀ ਭੂਮਿਕਾ ਹੈ? ਉਹ ਕਿਸ ਦੇ ਨਿਰਦੇਸ਼ 'ਤੇ ਕੰਮ ਕਰ ਰਹੇ ਸਨ? ਉਨ੍ਹਾਂ ਨੂੰ ਪੁਲਵਾਮਾ ਹਮਲੇ ਮਦਦ ਲਈ ਕਿਸਨੇ ਹੁਕਮ ਦਿੱਤੇ?

 

ਉਨ੍ਹਾਂ ਦੋਸ਼ ਲਾਇਆ ਕਿ ਜਦਕਿ ਦੁਨੀਆ ਜਾਣਦੀ ਹੈ ਕਿ ਪੁਲਵਾਮਾ ਹਮਲੇ ਲਈ ਪਾਕਿਸਤਾਨ ਜ਼ਿੰਮੇਵਾਰ ਹੈ, ਉਥੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਇਸ ਹਮਲੇ ਵਿੱਚ ਵੱਡੀ ਖੁਫੀਆ ਅਸਫਲਤਾ ਅਤੇ ਸੁਰੱਖਿਆ ਖਾਮੀਆਂਤੇ ਚੁੱਪ ਹੈ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress spokesperson Jaiveer Shergill receives threats complains to Delhi police