ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਛਮੀ ਬੰਗਾਲ ਵਿਧਾਨ ਸਭਾ ਉਪ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਫੈਸਲਾ

ਪੱਛਮੀ ਬੰਗਾਲ ਵਿਧਾਨ ਸਭਾ ਉਪ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਫੈਸਲਾ

ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੱਛਮੀ ਬੰਗਾਲ ਵਿਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਸੂਬੇ ਵਿਚ ਕਾਂਗਰਸ–ਖੱਬੇ ਪੱਖੀ ਗਠਜੋੜ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

 

ਕਾਂਗਰਸ ਦੇ ਉਚ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਲੋਕ ਸਭਾ ਚੋਣਾਂ ਵਿਚ ਸੂਬੇ ਵਿਚ ਖਰਾਬ ਪ੍ਰਦਰਸ਼ਨ ਦੇ ਬਾਅਦ ਪਾਰਟੀ ਨੇ ਇਹ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਸੋਨੀਆ ਨੇ ਸ਼ੁੱਕਰਵਾਰ ਰਾਤ ਨੂੰ ਦਿੱਲੀ ਵਿਚ ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਸੋਮੇਨ ਮਿਤਰਾ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿਚ ਆਉਣ ਵਾਲੀਆਂ ਵਿਧਾਨ ਉਪ ਚੋਣਾਂ ਸਮੇਤ ਵੱਖ ਵੱਖ ਵਿਸ਼ਿਆਂ ਉਤੇ ਚਰਚਾ ਕੀਤੀ।

 

ਮਿਤਰਾ ਨੇ ਕਿਹਾ ਕਿ ਅਸੀਂ ਸੋਨੀਆ ਗਾਂਧੀ ਨੂੰ ਸੂਬੇ ਵਿਚ ਹੋਣ ਵਾਲੀਆਂ ਉਪ ਚੋਣਾਂ ਲਈ ਖੱਬੇ ਮੋਰਚੇ ਦੀ ਸੀਟ ਵੰਡ ਉਤੇ ਸਹਿਮਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਾਨੂੰ ਕਿਹਾ ਕਿ ਜੇਕਰ ਖੱਬਾ ਮੋਰਚਾ ਤਿਆਰ ਹੈ ਤਾਂ ਦੋਵੇਂ ਪਾਰਟੀਆਂ ਨੂੰ ਸੂਬੇ ਵਿਚ ਗਠਜੋੜ ਬਣਾਉਣਾ ਚਾਹੀਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress took this big decision regarding West Bengal Assembly by elections