ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਬਿੱਲ 'ਤੇ ਕਾਂਗਰਸ ਨੇ ਸ਼ਿਵ ਸੈਨਾ ਨੂੰ ਦਿੱਤੀ ਚੇਤਾਵਨੀ

ਮਹਾਰਾਸ਼ਟਰ ਵਿੱਚ ਕੈਬਨਿਟ ਮੰਤਰੀ ਅਤੇ ਕਾਂਗਰਸੀ ਨੇਤਾ ਬਾਲਾਸਾਹਿਬ ਥੋਰਾਟ ਨੇ ਸ਼ਿਵ ਸੈਨਾ ਨੂੰ ਸਿਟੀਜ਼ਨਸ਼ਿਪ ਸੋਧ ਬਿੱਲ 'ਤੇ ਚੇਤਾਵਨੀ ਦਿੱਤੀ ਹੈ। ਲੋਕ ਸਭਾ ਵਿੱਚ ਸਿਟੀਜ਼ਨਸ਼ਿਪ ਸੋਧ ਬਿੱਲ ਨੂੰ ਸਮਰਥਨ ਦੇਣ ਵਾਲੀ ਸ਼ਿਵ ਸੈਨਾ ਨੂੰ ਕਾਂਗਰਸ ਨੇ ਯਾਦ ਦਿਵਾਇਆ ਗਿਆ ਹੈ ਕਿ ਦੇਸ਼ ਸੰਵਿਧਾਨ ਨਾਲ ਚਲਦਾ ਹੈ।

 

ਦੱਸ ਦੇਈਏ ਕਿ ਨਾਗਰਿਕਤਾ ਸੋਧ ਬਿੱਲ ਬੁੱਧਵਾਰ ਨੂੰ ਰਾਜ ਸਭਾ ਚ ਪੇਸ਼ ਕੀਤਾ ਗਿਆ ਸੀ, ਜੋ ਅਜੇ ਵੀ ਬਹਿਸ ਅਧੀਨ ਹੈ। ਹਾਲਾਂਕਿ ਇਹ ਬਿੱਲ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ।

 

ਨਿਊਜ਼ ਏਜੰਸੀ ਏ.ਐੱਨ.ਆਈ. ਅਨੁਸਾਰ ਮਹਾਰਾਸ਼ਟਰ ਚ ਕੈਬਨਿਟ ਮੰਤਰੀ ਅਤੇ ਕਾਂਗਰਸ ਨੇਤਾ ਬਾਲਾਸਾਹਿਬ ਥੋਰਾਟ ਨੇ ਕਿਹਾ ਕਿ ਸਾਡਾ ਦੇਸ਼ ਸੰਵਿਧਾਨ ਦੀ ਪਾਲਣਾ ਕਰਦਾ ਹੈ ਤੇ ਸੰਵਿਧਾਨ ਬਰਾਬਰੀ ਦੇ ਸਿਧਾਂਤ ਦੀ ਪਾਲਣਾ ਕਰਦਾ ਹੈ। ਅਸੀਂ ਆਸ ਕਰਦੇ ਹਾਂ ਕਿ ਰਾਜ ਸਭਾ ਚ ਨਾਗਰਿਕਤਾ ਸੋਧ ਬਿੱਲ ‘ਤੇ ਵੋਟ ਪਾਉਣ ਸਮੇਂ ਸ਼ਿਵ ਸੈਨਾ ਇਸ ਨੂੰ ਧਿਆਨ ਵਿੱਚ ਰੱਖੇਗੀ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਜ ਸਭਾ ਵਿਚ ਸ਼ਿਵ ਸੈਨਾ ਨੇ ਗੁਆਂਢੀ ਦੇਸ਼ਾਂ ਦੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੇ ਮਾਮਲੇ ਵਿਚ ਸਰਕਾਰ ਨੂੰ ਰਾਜਨੀਤੀ ਨਾ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਸੀ ਕਿ ਸਿਟੀਜ਼ਨਸ਼ਿਪ ਸੋਧ ਬਿੱਲ (ਸੀਏਬੀ) ਦਾ ਵਿਰੋਧ ਕਰਨ ਵਾਲੇ ਵੀ ਦੇਸ਼ ਦੇ ਨਾਗਰਿਕ ਹਨ ਤੇ ਉਨ੍ਹਾਂ ਨੂੰ “ਗੱਦਾਰ” ਨਹੀਂ ਕਿਹਾ ਜਾ ਸਕਦਾ।

 

ਬੁੱਧਵਾਰ ਨੂੰ ਰਾਜ ਸਭਾ ਵਿੱਚ ਕੈਬ ਉੱਤੇ ਵਿਚਾਰ ਵਟਾਂਦਰੇ ਵਿੱਚ ਹਿੱਸਾ ਲੈਂਦੇ ਹੋਏ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਕਿਹਾ ਕਿ ਕਿਹਾ ਜਾ ਰਿਹਾ ਹੈ ਕਿ ਬਿੱਲ ਦਾ ਵਿਰੋਧ ਕਰਨ ਵਾਲੇ ‘ਦੇਸ਼ਧ੍ਰੋਹੀ ਹਨ ਤੇ ਜੋ ਇਸ ਦਾ ਸਮਰਥਨ ਕਰਦੇ ਹਨ’ ਦੇਸ਼ ਭਗਤ ਹਨ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਲਏ ਬਗੈਰ ਉਨ੍ਹਾਂ ਨੇ ਇਸ ਬਿੱਲ ਬਾਰੇ ਇੱਕ ਬਿਆਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਵਿਰੋਧ ਕਰਨ ਵਾਲਿਆਂ ਨੂੰ "ਪਾਕਿਸਤਾਨ ਦੀ ਭਾਸ਼ਾ ਬੋਲਣ ਵਾਲਾ" ਦੱਸਿਆ ਜਾ ਰਿਹਾ ਹੈ।

 

ਉਨ੍ਹਾਂ ਰਾਜ ਸਭਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇਹ “ਪਾਕਿਸਤਾਨ ਦੀ ਅਸੈਂਬਲੀ” ਨਹੀਂ ਹੈ। ਜਿਹੜੇ ਇੱਥੇ ਹਨ, ਉਨ੍ਹਾਂ ਨੂੰ ਭਾਰਤ ਦੇ ਨਾਗਰਿਕਾਂ ਨੇ ਚੁਣਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress warns Shiv Sena over citizenship bill 2019