ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਕਰੇਗੀ ਪੈਟਰੋਲ-ਡੀਜ਼ਲ ਮਹਿੰਗਾ ਹੋਣ ਵਿਰੁਧ ਦੇਸ਼ ਭਰ `ਚ ਅੰਦੋਲਨ

ਕਾਂਗਰਸ ਕਰੇਗੀ ਪੈਟਰੋਲ-ਡੀਜ਼ਲ ਮਹਿੰਗਾ ਹੋਣ ਵਿਰੁਧ ਦੇਸ਼ ਭਰ `ਚ ਅੰਦੋਲਨ

ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਕਾਂਗਰਸ ਨੇ ਦੇਸ਼ ਭਰ `ਚ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਪਾਰਟੀ ਨੇ ਵੀਰਵਾਰ ਨੂੰ ਸਾਰੇ ਸੂਬਾ ਪ੍ਰਧਾਨਾਂ ਦੀ ਇੱਕ ਮੀਟਿੰਗ ਵੀ ਸੱਦ ਲਈ ਹੈ, ਤਾਂ ਜੋ ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਖਿ਼ਲਾਫ਼ ਅੰਦੋਲਨ ਦੀ ਰੁਪ-ਰੇਖਾ ਤਿਆਰ ਕੀਤੀ ਜਾ ਸਕੇ। ਇਸ ਦੌਰਾਨ ਪਾਰਟੀ ਲੈ ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਨੂੰ ਜੀਐੱਸਟੀ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਦੁਹਰਾਈ ਹੈ।


ਕਾਂਗਰਸ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੱਦਾ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ। ਇਸ ਲਈ, ਪਾਰਟੀ ਦਾ ਜਤਨ ਹੋਵੇਗਾ ਕਿ ਉਹ ਸਮਾਨ ਵਿਚਾਰਧਾਰਾ ਵਾਲੀਆਂ ਵਿਰੋਧੀ ਪਾਰਟੀਆਂ ਨੂੰ ਲੈ ਕੇ ਲੋਕ-ਅੰਦੋਲਨ ਕਰੇ। ਇਸ ਲਈ ਕਾਂਗਰਸ ਸਾਰੀਆਂ ਵਿਰੋਧੀ ਪਾਰਟੀਆਂ ਨਾਲ ਸੰਪਰਕ ਕਰ ਰਹੀ ਹੈ। ਇਸ ਮੁੱਦੇ `ਤੇ ਆਰ-ਪਾਰ ਦੀ ਜੰਗ ਦਾ ਐਲਾਨ ਕਰਨ ਲਈ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਰਾਜਧਾਨੀ ਦਿੱਲੀ `ਚ ਵੱਡੀ ਰੈਲੀ ਕਰਨ ਦੀਆਂ ਸੰਭਾਵਨਾਵਾਂ ਵੀ ਤਲਾ਼ਸ਼ ਕਰ ਰਹੀ ਹੈ।


ਸਾਬਕਾ ਕੇਂਦਰੀ ਮੰਤਰੀ ਤੇ ਪਾਰਟੀ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ ਕਿ ਯੂਪੀਏ ਸਰਕਾਰ ਵੇਲੇ ਕੱਚੇ ਤੇਲ ਦੀ ਕੀਮਤ 145 ਡਾਲਰ ਪ੍ਰਤੀ ਬੈਰਲ ਤੱਕ ਪੁੱਜ ਗਈ ਸੀ। ਇਸ ਲਈ ਸਰਕਾਰ ਨੇ ਜੂਨ 2008 `ਚ ਪੈਟਰੋਲ ਦੀ ਕੀਮਤ 45 ਰੁਪਏ ਤੋਂ ਵਧਾ ਕੇ 50.52 ਰੁਪਏ ਤੇ ਡੀਜ਼ਲ ਦੀ ਕੀਮਤ 34.76 ਰੁਪਏ ਤੋਂ ਵਧਾ ਕੇ 37.76 ਰੁਪਏ ਕਰ ਦਿੱਤੀ ਸੀ; ਤਦ ਭਾਜਪਾ ਨੇ ਉਸ ਨੂੰ ਆਰਥਿਕ ਅੱਤਵਾਦ ਦੱਸਿਆ ਸੀ। ਇਸ ਲਈ ਭਾਜਪਾ ਨੂੰ ਹੁਣ ਦੱਸਣਾ ਚਾਹੀਦਾ ਹੈ ਕਿ ਕੱਚਾ ਤੇਲ 70 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਪੈਟਰੋਲ ਦੀ ਕੀਮਤ 80 ਰੁਪਏ ਤੱਕ ਪੁੱਜ ਜਾਵੇ, ਤਾਂ ਇਸ ਨੂੰ ਕਿਹੜਾ ਅੱਤਵਾਦ ਕਰਾਰ ਦੇਣਾ ਚਾਹੀਦਾ ਹੈ।


ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਜੀਐੱਸਟੀ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਕਰਦਿਆਂ ਦੇਸ਼ ਦੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਇਸ ਲਈ ਸਰਕਾਰ ਨੂੰ ਜਿ਼ੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਟੈਕਸ ਬਹੁਤ ਜਿ਼ਆਦਾ ਹੋਣ ਕਾਰਨ ਪੈਟਰੋਲੀਅਮ ਪਦਾਰਥਾਂ ਦੀ ਕੀਮਤ ਵਧੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ `ਤੇ ਲੱਗਣ ਵਾਲਾ ਟੈਕਸ ਘਟਾ ਦਿੱਤਾ ਜਾਵੇ, ਤਾਂ ਇਸ ਦੀ ਕੀਮਤ ਘਟ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਨੁੰ ਰਾਜਾਂ ਨੂੰ ਟੈਕਸ ਘੱਟ ਕਰਨ ਲਈ ਆਖਣ ਦੀ ਥਾਂ ਖ਼ੁਦ ਟੈਕਸ ਘਟਾਉਣਾ ਚਾਹੀਦਾ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress will start movement against Oil prices hike