ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਹੱਦ 'ਤੇ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ, ਪਾਕਿ ਵੱਲੋਂ ਜੰਗਬੰਦੀ ਦੀ ਉਲੰਘਣਾ 

 

ਪਾਕਿਸਤਾਨ ਵੱਲੋਂ ਪਿਛਲੇ ਦਿਨਾਂ ਵਿੱਚ ਘੁਸਪੈਠ ਦੀਆਂ ਕੋਸ਼ਿਸ਼ਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦੀ ਇਸ ਕੋਸ਼ਿਸ਼ ਵਿੱਚ ਪਾਕਿਸਤਾਨੀ ਆਰਮੀ ਇਨ੍ਹਾਂ ਘੁਸਪੈਠੀਆਂ ਦੀ ਪੂਰੀ ਮਦਦ ਕਰ ਰਹੀ ਹੈ। ਪਾਕਿ ਆਰਮੀ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਭਾਰਤੀ ਫੌਜ ਚੌਕਸ ਹੈ ਅਤੇ ਫੌਜ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰ ਰਹੀ ਹੈ। ਉੱਤਰੀ ਸੈਨਾ ਦੇ ਕਮਾਂਡਰ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਦੱਸਿਆ।

 

 

ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਭਾਰਤੀ ਫੌਜ ਨੇ ਅੱਤਵਾਦੀਆਂ ਵੱਲੋਂ ਘੁਸਪੈਠ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਵਿੱਚ ਘੁਸਪੈਠ ਕਰਨ ਦੀ ਇਸ ਕੋਸ਼ਿਸ਼ ਵਿੱਚ ਪਾਕਿ ਸੈਨਾ ਨੇ ਵੀ ਘੁਸਪੈਠੀਏ ਦੀ ਮਦਦ ਕੀਤੀ ਸੀ। ਘੁਸਪੈਠ ਦੀ ਕੋਸ਼ਿਸ਼ ਦੌਰਾਨ ਪਾਕਿ ਸੈਨਾ ਦੀ ਚੌਕੀ ਤੋਂ ਭਾਰੀ ਗੋਲੀਬਾਰੀ ਕੀਤੀ ਗਈ ਸੀ। ਆਰਮੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਸੀ।

 

 


 

ਸੂਤਰਾਂ ਅਨੁਸਾਰ ਪਾਕਿਸਤਾਨ ਫੌਜ ਦੀ ਸਾਜ਼ਿਸ਼ ਸੀ ਕਿ ਜੰਮੂ ਕਸ਼ਮੀਰ ਵਿੱਚ ਹਿੰਸਾ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਇਨ੍ਹਾਂ ਘੁਸਪੈਠੀਆਂ ਨੂੰ ਭਾਰਤੀ ਸਰਹੱਦ ਵਿੱਚ ਦਾਖ਼ਲ ਕਰਵਾਇਆ ਜਾਵੇ। ਇਸ ਦੇ ਨਾਲ ਹੀ ਕਸ਼ਮੀਰ ਦੀ ਸਥਿਤੀ ਨੂੰ ਵੇਖਦੇ ਹੋਏ, ਭਾਰਤੀ ਫੌਜ ਹਾਈ ਅਲਰਟ 'ਤੇ ਹੈ ਅਤੇ ਪਾਕਿਸਤਾਨ ਦੇ ਹਰ ਗੜਬੜੀ ਦਾ ਮੂੰਹਤੋੜ ਜਵਾਬ ਦੇ ਰਹੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Constant infiltration attempts on the LoC Pak army violating ceasefire ti give cover