ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਮਾਰੇ

ਜੰਮੂ-ਕਸ਼ਮੀਰ ਦੇ ਅਨੰਤਨਾਗ ਜਿ਼ਲ੍ਹੇ ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਮੁਤਾਬਕ ਖੂਫ਼ੀਆ ਜਾਣਕਾਰੀ ਜਾਣਕਾਰੀ ਦੇ ਆਧਾਰ ਤੇ ਸੁਰੱਖਿਆ ਬਲਾਂ ਨੇ ਬੁੱਧਵਾਰ ਤੜਕੇ ਅਨੰਤਨਾਗ ਦੇ ਕੋਟਵਾਲ ਮੁਹੱਲਾ ਨੂੰ ਘੇਰਾ ਪਾ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ । ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ ਹਨ। ਹਾਲਾਂਕਿ ਸੁਰੱਖਿਆ ਬਲਾਂ ਵਲੋਂ ਇਲਾਕੇ 'ਚ ਅਜੇ ਵੀ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਅੱਤਵਾਦੀਆਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ।

 

ਪੁਲਿਸ ਅਧਿਕਾਰੀ ਮੁਤਾਬਕ ਜਿਵੇਂ ਹੀ ਖੇਤਰ ਨੂੰ ਚਾਰੇ ਪਾਸਿਓਂ ਘੇਰਿਆ ਗਿਆ ਤਾਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਲੁਕੇ ਹੋਏ ਅੱਤਵਾਦੀਆਂ ਨਾਲ ਨਜਿੱਠਣ ਲਈ ਪਹਿਲਾਂ ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਂ ਤੇ ਪਹੁੰਚਾਇਆ ਗਿਆ। ਜਿਸ ਤੋਂ ਬਾਅਦ ਖੇਤਰ ਚ ਗੋਲਾਬਾਰੀ ਸ਼ੁਰੂ ਹੋ ਗਈ ਅਤੇ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ।

 

 

 

ਅਨੰਤਨਾਗ ਜਿ਼ਲ੍ਹੇ 'ਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Continuing the competition between security forces and militants in Anantnag internet services closed