ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ’ਚ ਕੋਰੋਨਾ ਦਾ ਕਹਿਰ ਜਾਰੀ, ਇੱਕ ਦਿਨ ’ਚ 1,200 ਮੌਤਾਂ

ਅਮਰੀਕਾ ’ਚ ਕੋਰੋਨਾ ਦਾ ਕਹਿਰ ਜਾਰੀ, ਇੱਕ ਦਿਨ ’ਚ 1,200 ਮੌਤਾਂ

ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦਾ ਕਹਿਰ ਹੁਣ ਦੁਨੀਆ ਦੇ ਹੋਰਨਾਂ ਹਿੱਸਿਆਂ ’ਚ ਅਨੇਕ ਮਨੁੱਖੀ ਜਾਨਾਂ ਅਜਾਈਂ ਲੈ ਰਿਹਾ ਹੈ। ਦੁਨੀਆ ’ਚ ਇਸ ਵਾਇਰਸ ਦੀ ਲਪੇਟ ’ਚ ਆਏ ਵਿਅਕਤੀਆਂ ਦੀ ਗਿਣਤੀ ਹੁਣ 13 ਲੱਖ ਦੇ ਨੇੜੇ ਪੁੱਜ ਚੁੱਕੀ ਹੈ। ਅਮਰੀਕਾ ’ਚ ਕੋਰੋਨਾ ਕਰਕੇ ਹਾਹਾਕਾਰ ਮਚੀ ਹੋਈ ਹੈ। ਪਿਛਲੇ 12 ਘੰਟਿਆਂ ’ਚ ਅਮਰੀਕਾ ਵਿੱਚ ਇਸ ਘਾਤਕ ਵਾਇਰਸ ਨੇ 1,200 ਮਨੁੱਖੀ ਜਾਨਾਂ ਲੈ ਲਈਆਂ ਹਨ।

 

 

ਅਮਰੀਕਾ ’ਚ ਕੋਰੋਨਾ ਵਾਇਰਸ ਦੇ ਤਿੰਨ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਅੰਕੜਿਆਂ ਮੁਤਾਬਕ ਅਮਰੀਕਾ ’ਚ ਹਾਲਾਤ ਕਾਫ਼ੀ ਖ਼ਰਾਬ ਹਨ; ਇੱਥੇ 3.36 ਲੱਖ ਤੋਂ ਵੱਧ ਵਿਅਕਤੀ ਕੋਰੋਨਾ–ਪਾਜ਼ਿਟਿਵ ਪਾਏ ਜਾ ਚੁੱਕੇ ਹਨ ਤੇ ਹੁਣ ਤੱਕ 9,633 ਵਿਅਕਤੀ ਮਾਰੇ ਗਏ ਹਨ।

 

 

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਤੋਂ ਮਦਦ ਵੀ ਮੰਗੀ ਹੈ। ਸ੍ਰੀ ਟਰੰਪ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਹਾਈਡ੍ਰੋਕਸੀਕਲੋਰੋਕੁਈਨ ਦਵਾਈ ਭਿਜਵਾਉਣ ਲਈ ਆਖਿਆ ਸੀ। ਇਸ ਦੇ ਜਵਾਬ ’ਚ ਭਾਰਤ ਨੇ ਕਿਹਾ ਕਿ ਇੱਕ ਜ਼ਿੰਮੇਵਾਰ ਦੇਸ਼ ਹੋਣ ਦੇ ਨਾਤੇ ਸਾਡੇ ਤੋਂ ਜਿੰਨਾ ਵੀ ਹੋ ਸਕੇਗਾ, ਅਸੀਂ ਮਦਦ ਕਰਾਂਗੇ।

 

 

ਕੋਰੋਨਾ ਤੋਂ ਬਚਾਅ ਲਈ ਡੋਨਾਲਡ ਟਰੰਪ ਨੇ ਸਮੂਹ ਦੇਸ਼ ਵਾਸੀਆਂ ਨੂੰ ਜਨ–ਸਿਹਤ ਉਪਾਅ ਦੇ ਤੌਰ ਉੱਤੇ ਸਕਾਰਫ਼ ਜਾਂ ਘਰ ’ਚ ਬਣੇ ਮਾਸਕ ਨਾਲ ਚਿਹਰਾ ਢਕਣ ਦਾ ਸੁਝਾਅ ਦਿੱਤਾ ਹੈ। ਉਂਝ ਉਨ੍ਹਾਂ ਕਿਹਾ ਕਿ ਉਹ ਖੁਦ ਮਾਸਕ ਨਹੀਂ ਪਹਿਨਣਗੇ।

 

 

ਅਮਰੀਕਾ ਦੇ ਰੋਗ ਨਿਯੰਤ੍ਰਣ ਤੇ ਰੋਕਥਾਮ ਕੇਂਦਰ (CDC) ਦਾ ਹਵਾਲਾ ਦਿੰਦਿਆਂ ਸ੍ਰੀ ਟਰੰਪ ਨੇ ਲੋਕਾਂ ਨੂੰ ਸਕਾਰਫ਼ ਜਾਂ ਘਰ ’ਚ ਬਣੇ ਕੱਭੜੇ ਦੇ ਮਾਸਕ ਨਾਲ ਚਿਹਰਾ ਢਕਣ ਦੀ ਅਪੀਲ ਕੀਤੀ ਹੈ ਪਰ ਮੈਡੀਕਲ ਮਾਸਕ ਸਿਹਤ ਕਾਮਿਆਂ ਲਈ ਛੱਡ ਦੇਣ ਦੀ ਬੇਨਤੀ ਕੀਤੀ ਹੈ।

 

 

ਭਾਰਤ ’ਚ ਇਹ ਵਾਇਰਸ ਹੁਣ ਤੱਕ 89 ਜਾਨਾਂ ਲੈ ਚੁੱਕਾ ਹੈ ਅਤੇ 3,578 ਵਿਅਕਤੀ ਇਸ ਲਾਗ ਦੀ ਲਪੇਟ ’ਚ ਆ ਚੁੱਕੇ ਹਨ ਤੇ ਉਨ੍ਹਾਂ ਦਾ ਵੱਖੋ–ਵੱਖਰੇ ਹਸਪਤਾਲਾਂ ’ਚ ਇਲਾਜ ਚੱਲ ਰਿਹਾ ਹੈ।

 

 

ਪੂਰੀ ਦੁਨੀਆ ’ਚ ਇਸ ਵਾਇਰਸ ਨੇ ਹੁਣ ਤੱਕ 12.75 ਲੱਖ ਦੇ ਕਰੀਬ ਲੋਕਾਂ ਨੂੰ ਆਪਣੇ ਸ਼ਿਕੰਜੇ ’ਚ ਜਕੜ ਲਿਆ ਹੈ। ਉਨ੍ਹਾਂ ’ਚੋਂ ਬਹੁਤੇ ਠੀਕ ਹੋ ਰਹੇ ਹਨ ਪਰ ਕੁਝ ਹਾਲੇ ਜ਼ਿੰਦਗੀ ਤੇ ਮੌਤ ਵਿਚਾਲੇ ਸੰਘਰਸ਼ ਕਰ ਰਹੇ ਹਨ ਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

 

 

ਪੂਰੀ ਦੁਨੀਆ ’ਚ ਹੁਣ ਤੱਕ ਕੋਰੋਨਾ ਵਾਇਰਸ ਹੁਣ ਤੱਕ 69,419 ਜਾਨਾਂ ਲੈ ਚੁੱਕਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Crisis in USA continues 1200 Deaths in a single day