ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

1.13 ਕਰੋੜ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ, 2021 ਤਕ ਮਹਿੰਗਾਈ ਭੱਤੇ 'ਤੇ ਲੱਗੀ ਰੋਕ

ਕੋਰੋਨਾ ਸੰਕਟ ਵਿਚਕਾਰ ਕੇਂਦਰ ਸਰਕਾਰ ਨੇ ਦੇਸ਼ ਭਰ ਦੇ 1.13 ਕਰੋੜ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਲੰਮੇ ਸਮੇਂ ਤੋਂ ਤਨਖਾਹ ਵਾਧੇ ਦੀ ਉਡੀਕ ਕਰ ਰਹੇ ਲੱਖਾਂ ਕੇਂਦਰੀ ਕਰਮਚਾਰੀ ਵਿੱਤ ਮੰਤਰਾਲੇ ਦੇ ਇਸ ਫ਼ੈਸਲੇ ਤੋਂ ਹੈਰਾਨ ਹਨ। ਤਨਖਾਹ ਵਧਾਉਣ ਦੀ ਬਜਾਏ ਸਰਕਾਰ ਨੇ ਮਹਿੰਗਾਈ ਭੱਤੇ 'ਤੇ ਪਾਬੰਦੀ ਲਗਾ ਦਿੱਤੀ ਹੈ।
 

ਕੋਰੋਨਾ ਸੰਕਟ ਦੇ ਵਿਚਕਾਰ ਵਿੱਤ ਮੰਤਰਾਲੇ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਤੇ ਰੋਕ ਲਗਾ ਦਿੱਤੀ ਹੈ। ਵਿੱਤ ਮੰਤਰਾਲੇ ਨੇ 1 ਜੁਲਾਈ 2020 ਅਤੇ 1 ਜਨਵਰੀ 2021 ਦੇ ਡੀਏ ਅਤੇ ਡੀ.ਆਰ. ਦੀ ਅਦਾਇਗੀ 'ਤੇ ਰੋਕ ਲਗਾ ਦਿੱਤੀ ਹੈ। ਉੱਥੇ ਹੀ ਇਹ ਵੀ ਕਿਹਾ ਗਿਆ ਹੈ ਕਿ ਇਸ ਨੂੰ ਬਕਾਏ ਵਜੋਂ ਅਦਾ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਵਿੱਤ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਮੌਜੂਦਾ ਦਰਾਂ 'ਤੇ ਅਦਾ ਕੀਤੀ ਜਾਂਦੀ ਰਹੇਗੀ।
 

 

ਕੋਰੋਨਾ ਸੰਕਟ ਦੇ ਵਿਚਕਾਰ ਅਰਥਚਾਰੇ ਉੱਤੇ ਵੀ ਵੱਡਾ ਪ੍ਰਭਾਵ ਪਿਆ ਹੈ। ਅਰਥਚਾਰੇ 'ਤੇ ਪ੍ਰਭਾਵ ਨੂੰ ਘੱਟ ਕਰਨ ਲਈ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਡੀਏ ਦੀ ਅਦਾਇਗੀ ਨੂੰ ਰੋਕਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਰੋਕ ਜਨਵਰੀ 2021 ਤਕ ਜਾਰੀ ਰਹੇਗੀ। ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਇਹ ਫ਼ੈਸਲਾ ਕੋਰੋਨਾ ਵਾਇਰਸ ਨਾਲ ਅਰਥਚਾਰੇ 'ਤੇ ਪਏ ਪ੍ਰਭਾਵ ਦੇ ਮੱਦੇਨਜ਼ਰ ਲਿਆ ਗਿਆ ਹੈ।
 

ਵਿੱਤ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕੇਂਦਰੀ ਕਰਮਚਾਰੀ 1 ਜਨਵਰੀ 2020 ਤੋਂ ਬਾਅਦ ਕੇਂਦਰੀ ਮੁਲਾਜ਼ਮਾਂ ਜਾਂ ਪੈਸ਼ਨਧਾਰਕਾਂ ਨੂੰ ਮਿਲਣ ਵਾਲੀ ਡੀਏ ਦੀ ਰਕਮ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 1 ਜੁਲਾਈ 2020 ਤੋਂ ਪ੍ਰਾਪਤ ਹੋਣ ਵਾਲੇ ਵਾਧੂ ਡੀਏ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
 

ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ 1 ਜੁਲਾਈ 2020 ਅਤੇ 1 ਜਨਵਰੀ 2021 ਤੋਂ ਮਹਿੰਗਾਈ ਭੱਤਾ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਭੱਤਾ ਵੀ ਅਦਾ ਨਹੀਂ ਕੀਤਾ ਜਾਵੇਗਾ। ਇਸ ਤਰ੍ਹਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਜੂਨ 2021 ਤੱਕ ਮਹਿੰਗਾਈ ਭੱਤੇ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ। ਕੇਂਦਰ ਸਰਕਾਰ ਦਾ ਇਹ ਨਿਰਦੇਸ਼ ਕੇਂਦਰੀ ਕਰਮਚਾਰੀਆਂ ਅਤੇ ਕੇਂਦਰ ਸਰਕਾਰ ਦੁਆਰਾ ਪੈਨਸ਼ਨ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਉੱਤੇ ਲਾਗੂ ਹੋਵੇਗਾ। ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਰੋਕ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਦਾ ਅਸਰ 54 ਲੱਖ ਸਰਕਾਰੀ ਕਰਮਚਾਰੀਆਂ ਅਤੇ 65 ਲੱਖ ਪੈਨਸ਼ਨਰਾਂ 'ਤੇ ਪਵੇਗਾ। 
 

ਦੱਸ ਦੇਈਏ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ 4% ਵਾਧੇ ਦਾ ਐਲਾਨ ਕੀਤਾ ਸੀ ਅਤੇ ਇਸ ਦੇ ਨਾਲ ਹੀ ਕੇਂਦਰੀ ਕਰਮਚਾਰੀਆਂ ਦਾ ਡੀਏ 17% ਤੋਂ ਵਧਾ ਕੇ 21% ਹੋ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona effect: Prohibition on dearness allowance in addition to central employees and pensioners