ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 922, ਹੁਣ ਤੱਕ 21 ਮੌਤਾਂ

ਭਾਰਤ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 830, ਹੁਣ ਤੱਕ 20 ਮੌਤਾਂ

ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਇਸ ਮਾਰੂ ਵਾਇਰਸ ਦੇ 75 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 922 ਹੋ ਗਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ।

 

 

ਕੋਰੋਨਾ ਦਾ ਪ੍ਰਕੋਪ ਦੇਸ਼ ਦੇ 27 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੱਕ ਫੈਲ ਚੁੱਕਾ ਹੈ। ਕੇਰਲ, ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ, ਗੁਜਰਾਤ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਦਿੱਲੀ ’ਚ ਕੋਰੋਨਾ–ਪਾਜ਼ਿਟਿਵ ਮਾਮਲਿਆਂ ਦੀ ਗਿਣਤੀ ਸਭ ਤੋਂ ਵੱਧ ਹੈ। ਪੰਜਾਬ ’ਚ ਵੀ ਇਹ ਗਿਣਤੀ ਹੁਣ ਵਧ ਕੇ 38 ਹੋ ਚੁੱਕੀ ਹੈ।

 

 

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਐਲਾਨੇ 21 ਦਿਨਾਂ ਦੇ ਲੌਕਡਾਊਨ ਦਾ ਅੱਜ ਚੌਥਾ ਦਿਨ ਹੈ। ਲੌਕਡਾਊਨ ਤੇ ਕਰਫ਼ਿਊ ਕਾਰਨ ਆਮ ਲੋਕਾਂ ਨੂੰ ਡਾਢੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹਜ਼ਾਰਾਂ ਮਜ਼ਦੂਰ ਆਪਣੇ ਘਰਾਂ ਲਈ ਪੈਦਲ ਹੀ ਨਿੱਕਲ ਰਹੇ ਹਨ।

 

 

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ–19) ਤੋਂ ਗ੍ਰਸਤ ਲੋਕਾਂ ਦੇ 75 ਨਵੇਂ ਮਾਮਲੇ ਸਾਹਮਣੇ ਆਏ ਹਨ।

 

 

ਕੋਰੋਨਾ ਮਹਾਮਾਰੀ ਦੇ ਚੱਲਦਿਆਂ ਮਹਾਰਾਸ਼ਟਰ ’ਚ ਚਾਰ, ਗੁਜਰਾਤ ’ਚ ਤਿੰਨ, ਕਰਨਾਟਕ ’ਚ ਦੋ; ਪੰਜਾਬ, ਦਿੱਲੀ, ਬਿਹਾਰ, ਹਿਮਾਚਲ ਪ੍ਰਦੇਸ਼, ਜੰਮੂ–ਕਸ਼ਮੀਰ, ਤਾਮਿਲ ਨਾਡੂ, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ’ਚ ਇੱਕ–ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

 

 

ਸਿਹਤ ਮੰਤਰਾਲੇ ’ਚ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਸ਼ੁੱਕਰਵਾਰ ਨੂੰ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਸੀ ਕਿ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵਧ ਕੇ 20 ਹੋ ਗਈ ਹੈ ਤੇ ਜਿੰਨੇ ਵੀ ਮਰੀਜ਼ਾਂ ਦੀ ਮੌਤ ਹੋਈ ਹੈ, ਉਹ ਡਾਇਬਟੀਜ਼, ਦਿਲ ਦੇ ਰੋਗਾਂ, ਹਾਈ ਬਲੱਡ ਪ੍ਰੈਸ਼ਰ ਤੇ ਹੋਰ ਬੀਮਾਰੀਆਂ ਤੋਂ ਪੀੜਤ ਸਨ ਤੇ ਉਨ੍ਹਾਂ ਦੀ ਉਮਰ ਵੀ ਜ਼ਿਆਦਾ ਸੀ।

 

 

ਇਸ ਵੇਲੇ ਸਰਕਾਰ ਦਾ ਧਿਆਨ ਕੋਰੋਨਾ ਵਾਇਰਸ ਮਰੀਜ਼ਾਂ ਦੇ ਬਿਹਤਰ ਇਲਾਜ, ਵਿਦੇਸ਼ਾਂ ਤੋਂ ਆਏ ਮਰੀਜ਼ਾਂ ਦੇ ਕੁਆਰਨਟਾਇਨ ਦੀ ਪੂਰੀ ਤਰ੍ਹਾਂ ਪਾਲਣਾ ਕਰਵਾਉਣ ਤੇ ਉਨ੍ਹਾਂ ਦੇ ਸੰਪਰਕ ’ਚ ਆਏ ਲੋਕਾਂ ਦੀ ਨਿਗਰਾਨੀ ਕਰਨਾ ਹੈ ਤੇ ਇਸ ਦੇ ਬਿਹਤਰ ਨਤੀਜੇ ਦਿਸਣੇ ਵੀ ਸ਼ੁਰੂ ਹੋ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Positive Count in India 830 Deaths 20 till now