ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲਾਂਕਿ ਕੋਰੋਨਾ ਵਾਇਰਸ ਕਾਰਨ ਦੇਸ਼ ਨੂੰ ਕੀਤੇ 21 ਦਿਨਾਂ ਦੇ ਤਾਲਾਬੰਦੀ ਬਾਰੇ ਅਜੇ ਰਸਮੀ ਤੌਰ ‘ਤੇ ਕੁਝ ਐਲਾਨ ਨਹੀਂ ਕੀਤਾ ਹੈ, ਪਰ ਦੇਸ਼ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ 30 ਅਪ੍ਰੈਲ ਤੱਕ ਤਾਲਾਬੰਦੀ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ।
ਜਿਨ੍ਹਾਂ 6 ਸੂਬਿਆਂ ਨੇ ਆਪਣੇ ਇੱਥੇ ਤਾਲਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ, ਉਹ ਹਨ ਪੰਜਾਬ, ਰਾਜਸਥਾਨ, ਮਹਾਰਾਸ਼ਟਰ, ਉੜੀਸਾ, ਤੇਲੰਗਾਨਾ ਅਤੇ ਕਰਨਾਟਕ।
ਕਰਨਾਟਕ ਇਕੱਲਾ ਭਾਜਪਾ ਸ਼ਾਸਿਤ ਸੂਬਾ ਹੈ ਜਿਸਨੇ ਆਪਣੇ ਸੂਬੇ ਚ ਪ੍ਰਧਾਨਮੰਤਰੀ ਮੋਦੀ ਦੇ ਐਲਾਨ ਤੋਂ ਪਹਿਲਾਂ ਹੀ ਪੂਰੇ ਅਪ੍ਰੈਲ ਚ ਤਾਲਾਬੰਦੀ ਚ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਵਾਧੇ ਨੂੰ ਰੋਕਣ ਲਈ ਲੌਕਡਾਉਨ (ਬੰਦ) ਦੀ ਮਿਆਦ ਸ਼ੁੱਕਰਵਾਰ ਨੂੰ ਹੀ 30 ਅਪ੍ਰੈਲ ਤੱਕ ਵਧਾ ਦਿੱਤੀ ਹੈ। ਉੜੀਸਾ ਤੋਂ ਬਾਅਦ ਅਜਿਹਾ ਕਰਨ ਵਾਲਾ ਪੰਜਾਬ ਦੂਸਰਾ ਸੂਬਾ ਬਣ ਗਿਆ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸੂਬੇ ਚ ਤਾਲਾਬੰਦੀ ਵਧਾਉਣ ਦੇ ਸੰਕੇਤ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਇਸ ਨੂੰ ਵਧਾਉਣ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਕਿਉਂਕਿ ਪਾਬੰਦੀਆਂ ਹਟਾਉਣ ਦਾ ਇਹ ਸਹੀ ਸਮਾਂ ਨਹੀਂ ਹੈ।