ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਦਿੱਲੀ ਦੇ 20 ਹੌਟਸਪੌਟਸ ਪੂਰੀ ਤਰ੍ਹਾਂ ਸੀਲ, ਮਾਸਕ ਪਾਉਣਾ ਲਾਜ਼ਮੀ

ਦਿੱਲੀ ਸਰਕਾਰ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਸੰਕਰਮ ਦੇ ਮੱਦੇਨਜ਼ਰ ਇੱਕ ਵੱਡਾ ਫੈਸਲਾ ਲਿਆ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਕਿਹਾ ਕਿ ਸਦਰ ਖੇਤਰਾਂ ਚ ਕੋਰੋਨਾ ਵਾਇਰਸ ਦੇ ਕੁਝ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ, ਇਸ ਲਈ ਉਸ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੁੱਲ 20 ਹੌਟਸਪੌਟ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਕਿਸੇ ਵੀ ਵਿਅਕਤੀ ਨੂੰ ਇਨ੍ਹਾਂ ਖੇਤਰਾਂ ਵਿੱਚ ਜਾਣ ਦੀ ਆਗਿਆ ਨਹੀਂ ਹੈ। ਇਸਦੇ ਨਾਲ ਹੀ ਰਾਜਧਾਨੀ ਦੀਆਂ ਸੜਕਾਂ 'ਤੇ ਕਿਸੇ ਨੂੰ ਵੀ ਬਿਨਾਂ ਮਾਸਕ ਪਾਏ ਨਿਕਲਣ ਦੀ ਆਗਿਆ ਨਹੀਂ ਹੈ।

 

ਇਸ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕੀਤਾ ਕਿ ਚਿਹਰੇ 'ਤੇ ਮਾਸਕ ਪਹਿਨਣਾ ਕੋਰੋਨਾ ਵਾਇਰਸ ਦੀ ਰੋਕਥਾਮ ਚ ਥੋੜੀ ਮਦਦ ਕਰ ਸਕਦਾ ਹੈ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਚ ਘਰ ਤੋਂ ਬਾਹਰ ਨਿਕਲਣ ਵਾਲੇ ਹਰੇਕ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਹੋਵੇਗਾ ਤੇ ਉਹ ਇੱਕ ਮਾਸਕ ਜ਼ਰੂਰ ਪਹਿਨੇਗਾ। ਲੋਕ ਕੱਪੜੇ ਦਾ ਮਾਸਕ ਵੀ ਪਹਿਨ ਸਕਦੇ ਹਨ।

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus: 20 hotspots of capital Delhi completely sealed