ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਦਿੱਲੀ ’ਚ ਸੰਪਰਕ ’ਚ ਆਏ 88 ਲੋਕਾਂ ਦੀ ਕੀਤੀ ਜਾ ਰਹੀ ਜਾਂਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੀੜਛ ਦਿੱਲੀ ਦੇ ਇੱਕ ਮਰੀਜ਼ ਦੇ ਸੰਪਰਕ ਆਉਣ ਵਾਲੇ 88 ਲੋਕਾਂ ਦੀ ਜਾਂਚ ਲਈ ਸਾਰੀਆਂ ਕੋਸ਼ਿਸ਼ਾਂ ਜਾਰੀ ਹਨ

 

ਉਨ੍ਹਾਂ ਇਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਦੀ ਅਗਵਾਈ ਵਿੱਚ ਇੱਕ ਟਾਸਕ ਫੋਰਸ ਬਣਾਈ ਗਈ ਹੈ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ, ਆਪ ਸਰਕਾਰ ਨੇ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਾਅ ਕੀਤੇ ਹਨ

 

ਉਨ੍ਹਾਂ ਕਿਹਾ ਕਿ ਹੁਣ ਤਕ ਦਿੱਲੀ ਇੱਕ ਪੁਸ਼ਟੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮਰੀਜ਼ ਨੂੰ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਉਹ ਮਯੂਰ ਵਿਹਾਰ ਦਾ ਵਸਨੀਕ ਹੈ ਉਹ ਇਟਲੀ ਤੋਂ ਬੂਡਾਪੇਸਟ ਗਿਆ ਤੇ ਫਿਰ ਵੀਏਨਾ ਤੋਂ ਦਿੱਲੀ ਪਹੁੰਚ ਗਿਆ ਅਸੀਂ ਉਨ੍ਹਾਂ 88 ਲੋਕਾਂ ਦੀ ਪਛਾਣ ਕੀਤੀ ਹੈ ਜਿਹੜੇ ਉਸ ਦੀ ਭਾਰਤ ਵਾਪਸ ਆਉਣ ਤੋਂ ਬਾਅਦ ਉਸਦੇ ਸੰਪਰਕ ਆਏ ਸਨ ਉਨ੍ਹਾਂ ਸਾਰੇ ਲੋਕਾਂ ਦੀ ਪੜਤਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

 

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਥਿਤੀ ਤੋਂ ਚਿੰਤਤ ਹਾਂ ਪਰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਸੀਂ ਕੋਰੋਨਾ ਵਾਇਰਸ ਦੀ ਲਾਗ ਦੇ ਫੈਲਣ ਨੂੰ ਰੋਕਣ ਲਈ ਹਰ ਕਦਮ ਚੁੱਕ ਰਹੇ ਹਾਂ। ਟਾਸਕ ਫੋਰਸ ਵਿੱਚ ਦਿੱਲੀ ਦੇ ਸਾਰੇ ਮਹੱਤਵਪੂਰਨ ਵਿਭਾਗਾਂ ਦੇ ਅਧਿਕਾਰੀ, ਰਾਜ ਦੇ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਮੈਂਬਰ ਵਜੋਂ ਸ਼ਾਮਲ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus: 88 people in Delhi are being investigated