ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦਾ ਕਹਿਰ : 31 ਮਾਰਚ ਤਕ ਦੇਸ਼ ਦੇ ਸਾਰੇ ਸਕੂਲ, ਸਿਨੇਮਾ ਹਾਲ, ਜਿੰਮ ਅਤੇ ਮਾਲ ਬੰਦ

ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਾਇਰਸ ਨੂੰ ਰੋਕਣ ਲਈ ਕੇਂਦਰ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਇਸ ਜਾਨਲੇਵਾ ਵਾਇਰਸ 'ਤੇ ਰੋਕ ਲਗਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ। 
 

ਸਿਹਤ ਮੰਤਰਾਲਾ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਦੇ ਸਾਰੇ ਸਕੂਲ, ਸਵੀਮਿੰਗ ਪੂਲ, ਮਾਲ ਆਦਿ 31 ਮਾਰਚ ਤਕ ਬੰਦ ਕਰ ਦਿੱਤੇ ਗਏ ਹਨ। ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ ਲਈ ਨਵਾਂ ਹੈਲਪਲਾਈਨ ਨੰਬਰ 1075 ਜਾਰੀ ਕੀਤੀ ਹੈ। ਕੋਰੋਨਾ ਵਾਇਰਸ ਲਈ ਜਾਰੀ ਕੀਤਾ ਗਿਆ ਪੁਰਾਣਾ ਨੰਬਰ 011-23978046 ਪਹਿਲਾਂ ਹੀ ਚੱਲ ਰਿਹਾ ਹੈ।
 

ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਧਾਮਰਿਕ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਆਯੋਜਨਾਂ ਤੋਂ ਬਚਣ, ਜਿਸ 'ਚ ਵੱਡੀ ਗਿਣਤੀ 'ਚ ਲੋਕ ਇਕੱਤਰ ਹੁੰਦੇ ਹਨ। ਇਸ ਦੇ ਨਾਲ ਹੀ ਕੇਂਦਰ ਨੇ ਸਾਰੇ ਸੂਬਿਆਂ ਨੂੰ ਦੇਸ਼ ਭਰ ਦੇ ਸਾਰੇ ਵਿੱਦਿਅਕ ਅਦਾਰੇ ਅਤੇ ਜਿੰਮ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
 

ਝਾਰਖੰਡ 'ਚ ਸਕੂਲ-ਕਾਲਜ 14 ਅਪ੍ਰੈਲ ਤੱਕ ਬੰਦ :
ਝਾਰਖੰਡ ਸਰਕਾਰ ਨੇ ਕੋਰੋਨ ਵਾਇਰਸ ਦੇ ਡਰੋਂ ਸੂਬੇ ਦੇ ਸਾਰੇ ਸਕੂਲ, ਕਾਲਜਾਂ, ਯੂਨੀਵਰਸਿਟੀਆਂ, ਕੋਚਿੰਗ ਸੈਂਟਰਾਂ, ਮਲਟੀਪਲੈਕਸਾਂ, ਥੀਏਟਰਾਂ, ਅਜਾਇਬ ਘਰਾਂ ਅਤੇ ਪਾਰਕਾਂ ਨੂੰ 17 ਮਾਰਚ ਤੋਂ 14 ਅਪ੍ਰੈਲ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਕੋਰੋਨਾ ਵਾਇਰਸ ਤੋਂ ਬਚਣ ਲਈ ਸੂਬਾ ਸਰਕਾਰ ਦੁਆਰਾ ਚੁੱਕੇ ਗਏ ਸਾਵਧਾਨੀ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਂਚੀ ਸਮੇਤ ਸਾਰੇ ਡਵੀਜ਼ਨਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਇਆ ਜਾਵੇਗਾ ਅਤੇ ਕੋਰੋਨਾ ਵਾਇਰਸ ਟੈਸਟ ਲਈ ਕੇਂਦਰ ਬਣਾਏ ਜਾਣਗੇ। ਇਸ ਦੇ ਲਈ ਸੂਬਾ ਸਰਕਾਰ ਵਲੋਂ 200 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

 

ਹਰਿਆਣਾ 'ਚ ਸਾਰੇ ਹੋਸਟਲ ਖਾਲੀ ਹੋਣਗੇ :
ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਹਰਿਆਣਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਹੋਸਟਲ ਖਾਲੀ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਰਿਆਣਾ ਦੇ ਮਹੇਂਦਰਗੜ੍ਹ ਵਿੱਚ ਕੇਂਦਰੀ ਯੂਨੀਵਰਸਿਟੀ ਨੇ ਪਿੰਡਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਹੈ।

 

3 ਸਾਲਾ ਬੱਚੀ ਕੋਰੋਨਾ ਦੀ ਲਪੇਟ 'ਚ :
ਦੇਸ਼ 'ਚ ਪਿਛਲੇ 24 ਘੰਟੇ ਵਿੱਚ 12 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਹੁਣ ਤੱਕ ਦੇਸ਼ ਭਰ ਵਿੱਚ 126 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਮਹਾਰਾਸ਼ਟਰ ਦੀ ਇੱਕ ਤਿੰਨ ਸਾਲਾ ਬੱਚੀ ਵੀ ਸ਼ਾਮਲ ਹੈ। ਕੋਰੋਨਾ ਤੋਂ ਮਹਾਰਾਸ਼ਟਰ ਸਭ ਤੋਂ ਪ੍ਰਭਾਵਿਤ ਹੈ। ਮੁੰਬਈ 'ਚ ਕੋਰੋਨਾ ਵਾਇਰਸ ਦੇ 5 ਨਵੇਂ ਕੇਸ ਆਉਣ ਨਾਲ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਪਾਜੀਟਿਵ ਮਾਮਲਿਆਂ ਦੀ ਗਿਣਤੀ 39 ਹੋ ਗਈ ਹੈ। ਮੁੰਬਈ ਪੁਲਿਸ ਨੇ ਧਾਰਾ 144 ਲਾਗੂ ਕਰ ਦਿੱਤੀ ਹੈ। ਪੁਣੇ 'ਚ ਹੁਣ ਤਕ ਸਭ ਤੋਂ ਵੱਧ 16 ਮਾਮਲੇ ਸਾਹਮਣੇ ਆ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:corona virus All schools cinema halls gyms and malls closed by March 31