ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਕੇਜਰੀਵਾਲ ਦਾ ਐਲਾਨ, ਦਿੱਲੀ ਦੇ ਸਾਰੇ ਥੀਏਟਰ 31 ਮਾਰਚ ਤੱਕ ਬੰਦ

ਦਿੱਲੀ ਦੇ ਸਾਰੇ ਸਿਨੇਮਾ ਘਰ 31 ਮਾਰਚ ਤੱਕ ਬੰਦ ਰਹਿਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ (12 ਮਾਰਚ) ਨੂੰ ਕੋਰੋਨਾ ਵਾਇਰਸ ਦੇ ਖ਼ਤਰੇ ਕਾਰਨ ਇਸ ਦਾ ਐਲਾਨ  ਕੀਤਾ। ਇੰਨਾ ਹੀ ਨਹੀਂ, ਕੇਜਰੀਵਾਲ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਇਸ ਸਮੇਂ ਨਹੀਂ ਲਈਆਂ ਜਾਣਗੀਆਂ।

 

ਭਾਰਤ ਵਿੱਚ ਕੋਰੋਨਾ ਵਾਇਰਸ ਦੇ 13 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। 13 ਨਵੇਂ ਕੇਸਾਂ ਵਿੱਚੋਂ 9 ਮਾਮਲੇ ਮਹਾਰਾਸ਼ਟਰ ਤੋਂ, ਜਦੋਂ ਕਿ ਇਕ ਇਕ ਮਾਮਲਾ ਦਿੱਲੀ, ਲੱਦਾਖ ਅਤੇ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਇਕ ਵਿਦੇਸ਼ੀ ਨਾਗਰਿਕ ਵੀ ਇਸ ਤੋਂ ਪੀੜਤ ਮਿਲਿਆ ਹੈ।

 

 

 

ਰਾਜ-ਪੱਧਰ ਦੇ ਅੰਕੜੇ ਦਿੰਦੇ ਹੋਏ ਸਿਹਤ ਮੰਤਰਾਲੇ ਨੇ ਕਿਹਾ ਕਿ ਵੀਰਵਾਰ (12 ਮਾਰਚ) ਤੱਕ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਛੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 10 ਲੋਕ ਉੱਤਰ ਪ੍ਰਦੇਸ਼ ਵਿੱਚ ਪੀੜਤ ਮਿਲੇ ਹਨ। ਕਰਨਾਟਕ ਵਿੱਚ ਚਾਰ, ਮਹਾਰਾਸ਼ਟਰ ਵਿੱਚ 11 ਅਤੇ ਲੱਦਾਖ ਵਿੱਚ ਤਿੰਨ ਮਾਮਲੇ ਸਾਹਮਣੇ ਆਏ ਹਨ।

 

ਮੰਤਰਾਲੇ ਨੇ ਕਿਹਾ ਕਿ ਰਾਜਸਥਾਨ, ਤੇਲੰਗਾਨਾ, ਤਾਮਿਲਨਾਡੂ, ਜੰਮੂ ਕਸ਼ਮੀਰ ਅਤੇ ਪੰਜਾਬ ਵਿੱਚ ਇਕ-ਇਕ ਕੇਸ ਸਾਹਮਣੇ ਆਇਆ ਹੈ। ਕੇਰਲ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 17 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚ ਤਿੰਨ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਪਿਛਲੇ ਮਹੀਨੇ ਇਲਾਜ ਤੋਂ ਬਾਅਦ ਛੁੱਟੀ ਦਿੱਤੀ ਗਈ ਸੀ। ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੀੜਤ 73 ਲੋਕਾਂ ਵਿਚੋਂ 17 ਵਿਦੇਸ਼ੀ ਹਨ। ਉਨ੍ਹਾਂ ਵਿੱਚੋਂ 16 ਇਤਾਲਵੀ ਹਨ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Virus Arvind Kejriwal big announcement all cinema houses closed till 31 March