ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ’ਚ ਵੱਡੀ ਕੋਰੋਨਾ–ਚੁਣੌਤੀ, ਮਰੀਜ਼ਾਂ ਦੀ ਗਿਣਤੀ 148 ਹੋਈ

ਭਾਰਤ ’ਚ ਵੱਡੀ ਕੋਰੋਨਾ–ਚੁਣੌਤੀ, ਮਰੀਜ਼ਾਂ ਦੀ ਗਿਣਤੀ 139 ਹੋਈ

ਭਾਰਤ ’ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਹੁਣ 148 ’ਤੇ ਪੁੱਜ ਗਈ ਹੈ। ਇਹ ਵਾਇਰਸ ਹੁਣ ਦੇਸ਼ ਲਈ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ। ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।

 

 

ਭਾਰਤ ’ਚ ਮੌਜੂਦ ਕੋਰੋਨਾ ਵਾਇਰਸ ਦੇ 148 ਮਰੀਜ਼ਾਂ ’ਚੋਂ 24 ਵਿਦੇਸ਼ੀ ਹਨ ਤੇ ਹੁਣ ਤੱਕ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ’ਚ ਸਭ ਤੋਂ ਵੱਧ 42 ਪਾਜ਼ਿਟਿਵ ਕੇਸ ਹਨ।

 

 

ਕੋਲਕਾਤਾ ’ਚ ਕੋਰੋਨਾ ਦਾ ਪਹਿਲਾ ਮਰੀਜ਼ ਕੱਲ੍ਹ ਮਿਲਿਆ ਹੈ। ਉਹ ਇੰਗਲੈਂਡ ਦੀ ਰਾਜਧਾਨੀ ਲੰਦਨ ਤੋਂ ਆਇਆ ਸੀ। ਕੋਰੋਨਾ ਨਾਲ ਨਿਪਟਣ ਲਈ ਸਰਕਾਰਾਂ ਤਿੰਨ ਪੱਧਰਾਂ ਉੱਤੇ ਕੰਮ ਕਰ ਰਹੀਆਂ ਹਨ। ਪਹਿਲਾ ਕੋਰੋਨਾ ਤੋਂ ਪੀੜਤ ਲੋਕਾਂ ਦੀ ਸ਼ਨਾਖ਼ਤ ਕਰਨਾ, ਦੂਜਾ ਇਸ ਵਾਇਰਸ ਦੀ ਲਾਗ ਤੋਂ ਗ੍ਰਸਤ ਵਿਅਕਤੀ ਤੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ‘ਆਈਸੋਲੇਸ਼ਨ ਵਾਰਡ’ ’ਚ ਰੱਖਣਾ ਤੇ ਤੀਜਾ ਲੋਕਾਂ ਨੂੰ ਇੱਕ ਥਾਂ ਇਕੱਠੇ ਨਾ ਹੋਣ ਦੇਣਾ।

 

 

ਕੋਰੋਨਾ ਕਾਰਨ ਪੱਛਮੀ ਰੇਲਵੇ ਨੇ ਦਰਜਨਾਂ ਰੇਲਵੇ ਸਟੇਸ਼ਨਾਂ ’ਤੇ ਪਲੇਟਫ਼ਾਰਮ ਟਿਕਟ ਦੀਆਂ ਕੀਮਤਾਂ ਕਈ ਗੁਣਾ ਵਧਾ ਦਿੱਤੀਆਂ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਭੀੜ ਨੂੰ ਘੱਟ ਕੀਤਾ ਜਾਵੇਗਾ। ਸੂਬਾ ਸਰਕਾਰਾਂ ਨੇ ਸਫ਼ਾਈ ਮੁਹਿੰਮਾਂ ਛੇੜ ਦਿੱਤੀਆਂ ਹਨ। ਮੈਟਰੋ, ਸਰਕਾਰੀ ਬੱਸਾਂ, ਰੇਲ–ਗੱਡੀਆਂ ਤੇ ਦਫ਼ਤਰਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।

 

 

ਕੋਰੋਨਾ ਵਾਇਰਸ ਕਰਕੇ ਪੰਜਾਬ ਸਮੇਤ ਸਮੁੱਚੇ ਭਾਰਤ ਦੇ ਮਲਟੀਪਲੈਕਸ, ਸਿਨੇਮਾਘਰ, ਸਕੂਲ–ਕਾਲਜ, ਜਿੰਮ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਦਿੱਲੀ ’ਚ 31 ਮਾਰਚ ਤੱਕ ਜਿਮ–ਨਾਈਟ ਕਲੱਬ ਬੰਦ ਕਰ ਦਿੱਤੇ ਗਏ ਹਨ। ਮੁੰਬਈ ’ਚ ਪੱਬ–ਬਾਰ, ਸਕੂਲ–ਕਾਲਜ, ਮਾਲ ਸਭ ਬੰਦ ਹਨ।

 

 

ਦੇਸ਼ ਭਰ ’ਚ ਸਮਾਰਕ, ਪੁਰਾਤੱਤਵ ਸਥਾਨ, ਅਜਾਇਬਘਰਾਂ ਨੂੰ ਵੀ 31 ਮਾਰਚ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਬੀਪੀਓ, ਮਲਟੀ–ਨੈਸ਼ਨਲ ਕੰਪਨੀਆਂ ਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਮੁਲਾਜ਼ਮਾਂ ਤੋਂ ਉਨ੍ਹਾਂ ਦੇ ਘਰਾਂ ਤੋਂ ਹੀ ਕੰਮ ਕਰਵਾਉਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Virus Challenges before India Count of affected people reaches 139