ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦੇ ਹਾਲਾਤਾਂ ਦਾ ਪ੍ਰਭਾਵ ਕਿਸਾਨਾਂ ’ਤੇ ਨਹੀਂ ਪੈਣ ਦਵਾਂਗੇ: ਜੈ ਪ੍ਰਕਾਸ਼ ਦਲਾਲ

ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਸੂਬੇ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਕਣਕ ਤੇ ਸਰੋਂ ਦੀ ਫਸਲਾਂ ਘੱਟੋਂ ਘੱਟ ਸਹਾਇਕ ਮੁੱਲ 'ਤੇ ਖਰੀਦਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਕੋਰੋਨਾ ਵਾਇਰਸ ਕਾਰਣ ਪੈਦਾ ਹਾਲਤਾਂ ਦੇ ਚਲਦੇ ਜੋ ਲਾਕਡਾਊਨ ਹੋਇਆ ਹੈ, ਉਸ ਦਾ ਪ੍ਰਭਾਵ ਕਿਸਾਨਾਂ 'ਤੇ ਨਹੀਂ ਪੈਣ ਦਿੱਤਾ ਜਾਵੇਗਾ। ਉਨਾਂ ਨੇ ਕਿਸਾਨਾਂ ਤੋਂ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ।

 

 

ਖੇਤੀਬਾੜੀ ਮੰਤਰੀ ਨੇ ਅੱਜ ਕਿਸਾਨਾਂ ਦੇ ਨਾਂਅ ਜਾਰੀ ਸੰਦੇਸ਼ ਵਿਚ ਕਿਹਾ ਕਿ ਇਹ ਮੌਸਮ ਫਸਲ ਕਟਾਈ ਦਾ ਹੈ, ਇਸ ਲਈ ਪੰਜਾਬ ਤੇ ਹੋਰ ਸੂਬਿਆਂ ਤੋਂ ਆਉਣ ਵਾਲੀ ਕੰਬਾਇਨ ਤੇ ਹੋਰ ਖੇਤੀਬਾੜੀ ਮਸ਼ੀਨਰੀ ਨੂੰ ਸੂਬੇ ਵਿਚ ਆਉਣ ਤੋਂ ਨਹੀਂ ਰੋਕਿਆ ਜਾਵੇਗਾ, ਇਸ ਦੀ ਵਿਵਸਥਾ ਕੀਤੀ ਜਾ ਰਹੀ ਹੈ। ਉਨਾਂ ਨੇ ਸਬਜੀ, ਟਮਾਟਰ ਤੇ ਹੋਰ ਸਬਜੀ ਉਗਾਉਣ ਵਾਲੇ ਕਿਸਾਨਾਂ ਨੂੰ ਵੀ ਭਰੋਸਾ ਦਿੱਤਾ ਕਿ ਸਬਜੀਆਂ ਨੂੰ ਮੰਡੀਆਂ ਤਕ ਲੈ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।

 

ਖੇਤੀਬਾੜੀ ਮੰਤਰੀ ਨੇ ਸੂਬੇ ਦੇ ਵਾਸੀਆਂ ਤੇ ਕਿਸਾਨਾਂ ਤੋਂ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣ ਕਰਨ ਅਤੇ ਜ਼ਰੂਰੀ ਕੰਮ ਯੋਗ ਦੂਰੀ ਬਣਾ ਕੇ ਨਿਪਟਾਉਣ।

 

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਨਾਲ ਜੁੜੇ ਕਿੱਤੇ ਜਿਵੇਂ ਕਿ ਮੂਰਗੀ ਪਾਲਣ, ਮੱਛੀ ਪਾਲਣ ਆਦਿ ਲਈ ਫੀਡ ਤੇ ਚਾਰੇ ਦੀ ਆਵਾਜਾਈ 'ਤੇ ਕਿਸੇ ਤਰਾਂ ਦੀ ਕੋਈ ਰੋਕ ਨਹੀਂ ਹੋਵੇਗੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus conditions will not affect to farmers says Jay Prakash broker