ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: PM ਮੋਦੀ ਨੇ ਹਾਲਾਤ ਦਾ ਲਿਆ ਜਾਇਜ਼ਾ, ਸਾਰੇ ਜ਼ਰੂਰੀ ਹੱਲ ਕਰਨ ਦੇ ਹੁਕਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ (7 ਮਾਰਚ) ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਹੋਰ ਸਬੰਧਤ ਮੰਤਰਾਲਿਆਂ ਨਾਲ ਇੱਕ ਉੱਚ ਪੱਧਰੀ ਬੈਠਕ ਕਰਕੇ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ ਅਤੇ ਵਾਇਰਸ ਦੇ ਵੱਧਣ ਦੇ ਫੈਲਣ ਦੀ ਸਥਿਤੀ ਵਿੱਚ ਸ਼ੱਕੀ ਮਰੀਜ਼ਾਂ ਨੂੰ ਵੱਖਰਾ ਰੱਖਣ ਦੇ ਲੋੜੀਂਦੇ ਸਥਾਨਾਂ ਦੀ ਪਛਾਣ ਕਰਨ ਅਤੇ ਮਰੀਜ਼ਾਂ ਦੀ ਅਹਿਮ ਦੇਖਭਾਲ ਕਰਨ ਲਈ ਹਰੇਕ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।

 

ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਮੀਟਿੰਗ ਵਿੱਚ ਸ੍ਰੀ ਮੋਦੀ ਨੇ ਮਾਹਰਾਂ ਦੀ ਰਾਇ ਦੇ ਹਵਾਲੇ ਨਾਲ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਭੀੜ ਇਕੱਠੀ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ। ਨਾਲ ਹੀ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਸ ਸਥਿਤੀ ਚ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ।

 

ਪ੍ਰਧਾਨ ਮੰਤਰੀ ਨੇ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਹੁਣ ਤੱਕ ਦੇ ਸਾਰੇ ਵਿਭਾਗਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਲਈ ਭਾਰਤ ਨੂੰ ਇੱਕ ਠੋਸ ਕਾਰਜ ਯੋਜਨਾ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਸਾਰੇ ਵਿਭਾਗਾਂ ਨੂੰ ਆਪਸੀ ਸਦਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਇਸ ਦੀ ਲਾਗ ਨੂੰ ਰੋਕਣ ਲਈ ਜਨਤਕ ਜਾਗਰੂਕਤਾ ਵੀ ਪੈਦਾ ਕਰਨੀ ਚਾਹੀਦੀ ਹੈ।"

 

ਮੋਦੀ ਨੇ ਕਿਹਾ ਕਿ ਕੋਰੋਨਾ ਵਿਸ਼ਾਣੂ ਨਾਲ ਲੜਨ ਲਈ ਹੁਣ ਤੱਕ ਵਿਕਸਤ ਕੀਤੇ ਗਏ ਵਧੀਆ ਉਪਾਵਾਂ ਦੀ ਪਛਾਣ ਕੀਤੀ ਜਾਵੇ ਤੇ ਅਪਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਢੁੱਕਵੀਂ ਕਾਰਜ ਯੋਜਨਾ ਨੂੰ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤੇ ਕਿਹਾ ਕਿ ਤੇਜ਼ ਕਾਰਵਾਈ ਸੰਕਰਮਣ ਨੂੰ ਕੰਟਰੋਲ ਕਰਨ ਦਾ ਵਿਵਹਾਰਕ ਹੱਲ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus: PM Modi reviews the situation directs to take all necessary measures