ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

’ਭਾਰਤ ’ਚ 20 ਮਈ ਤੱਕ ਖ਼ਤਮ ਹੋ ਜਾਵੇਗਾ ਕੋਰੋਨਾ–ਵਾਇਰਸ’

’ਭਾਰਤ ’ਚ 20 ਮਈ ਤੱਕ ਖ਼ਤਮ ਹੋ ਜਾਵੇਗਾ ਕੋਰੋਨਾ–ਵਾਇਰਸ’। ਤਸਵੀਰ: ਸੰਜੀਵ ਸ਼ਰਮਾ, ਹਿੰਦੁਸਤਾਨ ਟਾਈਮਜ਼ – ਚੰਡੀਗੜ੍ਹ

ਭਾਰਤ ’ਚ ਕੋਰੋਨਾ ਵਾਇਰਸ ਦੇ ਆਉਂਦੀ 20 ਮਈ ਤੱਕ ਖ਼ਤਮ ਹੋਣ ਦਾ ਅਨੁਮਾਨ ਹੈ। ਸਿੰਗਾਪੁਰ ਯੂਨੀਵਰਸਿਟੀ ਆਫ਼ ਟੈਕਨਾਲੋਜੀ ਐਂਡ ਡਿਜ਼ਾਈਨ ਨੇ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਦੀ ਮਦ ਨਾਲ ਇਕੱਠੇ ਕੀਤੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਹ ਦਾਅਵਾ ਕੀਤਾ ਗਿਆ ਹੈ। ਇਸ ਯੂਨੀਵਰਸਿਟੀ ਨੇ ਇਹ ਵੀ ਕਿਹਾ ਹੈ ਕਿ ਭਾਰਤ ਦੇ ਨਾਲ ਹੀ ਵੱਖੋ–ਵੱਖਰੇ ਦੇਸ਼ਾਂ ਵਿੱਚ ਵੀ ਕੋਰੋਨਾ ਵਾਇਰਸ ਹੁਣ ਛੇਤੀ ਖ਼ਤਮ ਹੋਣ ਵਾਲਾ ਹੈ।

 

 

ਸਿੰਗਾਪੁਰ ਦੀ ਯੂਨੀਵਰਸਿਟੀ ਨੇ ਸਸੈਪਟੀਬਲ ਇਨਫ਼ੈਕਟਡ ਰੀਕਵਰਡ (SIR) ਮਹਾਂਮਾਰੀ ਮਾਡਲ ਭਾਵ ਵੱਖੋ–ਵੱਖਰੇ ਦੇਸ਼ਾਂ ਦੇ ਸੱਕੀ, ਪਾਜ਼ਿਟਿਵ ਅਤੇ ਤੰਦਰੁਸਤ ਹੋਏ ਮਰੀਜ਼ਾਂ ਦੇ ਮਾਡਲ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਹ ਭਵਿੱਖਬਾਣੀ ਕੀਤੀ ਗਈ ਹੈ। ਇਸ ਮਹਾਮਾਰੀ ਨੇ ਵੱਖੋ–ਵੱਖਰੇ ਦੇਸ਼ਾਂ ਵਿੱਚ ਜਿਹੜੀਆਂ–ਜਿਹੜੀਆਂ ਤਰੀਕਾਂ ਨੂੰ ਮੋੜ ਲਿਆ, ਉਸ ਦਾ ਅਧਿਐਨ ਵੀ ਕੀਤਾ ਗਿਆ ਹੈ।

 

 

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਜੇ 16 ਮਈ ਤੱਕ ਲੌਕਡਾਊਨ ਦੀ ਪਾਲਣਾ ਕੀਤੀ ਜਾਵੇ, ਤਾਂ ਕੋਰੋਨਾ ਵਾਇਰਸ ਦਾ ਨਵਾਂ ਕੇਸ ਨਹੀਂ ਆਵੇਗਾ, ਇਸ ਦੇ ਨਾਲ ਹੀ ਕੋਰੋਨਾ ਵਾਇਰਸ ਉੱਤੇ ਭਾਰਤ ਕਾਬੂ ਪਾ ਲਵੇਗਾ। ਇਸ ਸਬੰਧੀ ਰਿਪੋਰਟ ‘ਇੰਡੀਆ ਟੂਡੇ’ ਪ੍ਰਕਾਸ਼ਨ ਸਮੂਹ ਅਤੇ ਟੀਵੀ ਚੈਨਲ ‘ਆਜ ਤੱਕ’ ਨੇ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੀ ਹੈ।

 

 

ਸਰਕਾਰ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਬਣਾਏ ਗਏ ਲੌਕਡਾਊਨ ਤੋਂ ਬਾਹਰ ਆਉਣ ਦੀ ਕਵਾਇਦ ਵੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਕੇਂਦਰ ਸਰਕਾਰ ਨੇ ਪਿੰਡ, ਗਲ਼ੀ ਤੇ ਸ਼ਹਿਰਾਂ ਦੇ ਮੁਹੱਲਿਆਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।

 

 

ਪਰ ਕੰਟੇਨਮੈਂਟ ਜ਼ੋਨ ਅਤੇ ਹੌਟ–ਸਪੌਟ ਇਲਾਕਿਆਂ ਵਿੱਚ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਅਤੇ ਮਾੱਲ ਦੀਆਂ ਦੁਕਾਨਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਨਹੀਂ ਹੈ।

 

 

ਇੱਥੇ ਵਰਨਣਯੋਗ ਹੈ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਦੁਨੀਆ ਭਰ ’ਚ ਜ਼ਬਰਦਸਤ ਤਬਾਹੀ ਮਚਾਈ ਹੋਈ ਹੈ। ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 24,940 ਹੋ ਚੁੱਕੀ ਹੈ ਤੇ ਇਹ ਨਿੱਤ ਵਧਦੀ ਜਾ ਰਹੀ ਹੈ ਤੇ ਹੁਣ ਤੱਕ 779 ਵਿਅਕਤੀ ਦਮ ਤੋੜ ਚੁੱਕੇ ਹਨ।

 

 

ਸਮੁੱਚੇ ਵਿਸ਼ਵ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 28 ਲੱਖ 40 ਹਜ਼ਾਰ 800 ਤੋਂ ਵੀ ਵੱਧ ਹੋ ਚੁੱਕੀ ਹੈ; ਜਿਨ੍ਹਾਂ ਵਿੱਚੋਂ ਦੋ ਲੱਖ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Virus to be eliminated by 20th May in India