ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 43 ਤੱਕ ਪੁੱਜੀ 

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ 43 ਤੱਕ ਪਹੁੰਚ ਗਈ ਹੈ। ਹਾਲਾਂਕਿ ਇਨ੍ਹਾਂ ਵਿੱਚੋਂ 3 ਨੂੰ ਛੁੱਟੀ ਦੇ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਨਵਾਂ ਕੇਸ ਦਿੱਲੀ, ਉੱਤਰ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਤੋਂ ਸਾਹਮਣੇ ਆਇਆ ਹੈ। ਇਹ ਵੀ ਦੱਸਿਆ ਕਿ ਅਜੇ ਤੱਕ ਕਿਸੇ ਦੀ ਮੌਤ ਦੀ ਖ਼ਬਰ ਨਹੀਂ ਮਿਲੀ ਹੈ।

 

 

 

 

ਇਟਲੀ ਦੀ ਯਾਤਰਾ ਤੋਂ ਬਾਅਦ ਕੇਰਲਾ ਵਾਪਸ ਆਏ 3 ਸਾਲ ਦੇ ਬੱਚੇ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਬੱਚੇ ਨੂੰ ਏਰਨਾਕੁਲਮ ਮੈਡੀਕਲ ਕਾਲਜ ਵਿਖੇ ਵੱਖ ਵਾਰਡ ਵਿੱਚ ਰੱਖਿਆ ਗਿਆ ਹੈ। ਉਥੇ, ਜੰਮੂ ਕਸ਼ਮੀਰ ਦੇ ਕਾਰਗਿਲ ਵਿੱਚ ਇਰਾਨ ਤੋਂ ਪਰਤੀ 83 ਸਾਲਾ ਇੱਕ ਮਹਿਲਾ ਦਾ ਕੋਰੋਨਾ ਟੈਸਟ ਪਾਜੀਟਿਵ ਆਇਆ ਹੈ।


ਉਥੇ, ਐਤਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਇਟਲੀ ਦੇ ਤਿੰਨ ਲੋਕ ਸ਼ਾਮਲ ਸਨ ਜੋ ‘ਸਕ੍ਰੀਨਿੰਗ’ ਤੋਂ ਬਚ ਗਏ ਸਨ। ਇਸ ਤੋਂ ਬਾਅਦ ਸਰਕਾਰ ਨੇ ਐਤਵਾਰ ਨੂੰ ਮੁੜ ਬਿਮਾਰੀ ਬਾਰੇ ਅਲਰਟ ਜਾਰੀ ਕੀਤਾ ਅਤੇ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰਨ ਦੇ ਬਾਵਜੂਦ ਨਾ ਦੱਸਣ ਵਾਲਿਆਂ ਵਿਰੁਧ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

 

ਕੇਰਲ ਵਿੱਚ ਪ੍ਰਸ਼ਾਸਨ ਨੇ ਆਪਣੀ ਯਾਤਰਾ ਅਤੇ ਕੋਰੋਨਾ ਬਾਰੇ ਜਾਣਕਾਰੀ ਲੁਕਾਉਣ ਵਾਲੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ, ਜਿਨ੍ਹਾਂ ‘ਤੇ ਵੀ ਮੁਕੱਦਮਾ ਚਲਾਇਆ ਜਾ ਸਕਦਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:corona virus update 42 positive cases of covid 19 in india