ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ (20 ਮਾਰਚ) ਨੂੰ ਕਿਹਾ ਕਿ ਦੇਸ਼ ਚ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਦੇ 223 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਉਨ੍ਹਾਂ ਦੇ ਸੰਪਰਕ ਚ ਆਏ 6,700 ਤੋਂ ਵੱਧ ਲੋਕਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਨਾਲ ਲੜਨ ਦਾ ਸਭ ਤੋਂ ਮੁੱਢਲਾ ਢੰਗ ਸਮਾਜਿਕ ਦੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਟੋਲ ਫਰੀ ਨੰਬਰ 1075 ਦੀ ਵਰਤੋਂ ਕੀਤੀ ਜਾਵੇ। ਅਗਰਵਾਲ ਨੇ ਕਿਹਾ ਕਿ ਸਰਕਾਰ ਰੱਖਿਆਤਮਕ ਉਪਾਅ ‘ਤੇ ਕੰਮ ਕਰ ਰਹੀ ਹੈ।
ਇਸਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਸੂਬਿਆਂ ਨੂੰ ਕੋਰੋਨਾ ਵਾਇਰਸ ਨਾਲ ਜੁੜੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਵਿੱਚ ਉਹ ਲੋਕ ਵੀ ਸ਼ਾਮਲ ਹਨ ਜੋ ਸਰਕਾਰੀ ਇਕੱਲਤਾ (ਕੁਆਰੰਟੀਨ) ਜਾਂ ਘਰ ਚ ਇਕੱਲਤਾ ਨੂੰ ਨਜ਼ਰ ਅੰਦਾਜ਼ ਕਰਦੇ ਹਨ।
.