ਕੋਰੋਨਾ ਖਿਲਾਫ ਜੰਗ ਚ ਫਰੰਟ ਯੋਧਾ ਦੀ ਭੂਮਿਕਾ ਨਿਭਾ ਰਹੇ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਜਿਥੇ ਕਈ ਰਾਜਾਂ ਚ ਦੁਰਵਿਵਹਾਰ ਦੇ ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਮਰੀਜ਼ਾਂ ਦੇ ਇਲਾਜ ਦੌਰਾਨ ਸੰਪਰਕ ਚ ਆਉਣ ਕਾਰਨ 90 ਡਾਕਟਰੀ ਕਿੱਤੇ ਨਾਲ ਨੂੰ ਜੁੜੇ ਲੋਕਾਂ ਨੂੰ ਕੋਰੋਨਾ ਨੇ ਆਪਣੀ ਜਦ ਚ ਲੈ ਲਿਆ ਹੈ।
ਨਿਊਜ਼ ਏਜੇਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਹੁਣ ਤੱਕ ਦੇਸ਼ ਭਰ ਵਿੱਚ ਕੁੱਲ 90 ਡਾਕਟਰ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਕੋਰੋਨਾ ਸਕਾਰਾਤਮਕ ਪਾਏ ਗਏ ਹਨ।
ਦੱਸ ਦੇਈਏ ਕਿ ਦੇਸ਼ ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ ਹੁਣ ਤਕ 8,447 ਹੋ ਗਈ ਹੈ। ਐਤਵਾਰ ਨੂੰ ਦੇਸ਼ ਭਰ ਤੋਂ 918 ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ 31 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 273 ਹੋ ਗਈ ਹੈ।
ਇਸ ਦੇ ਨਾਲ ਹੀ ਮਹਾਰਾਸ਼ਟਰ ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 221 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 1,982 ਹੋ ਗਈ ਹੈ।
अब तक देश भर में लगभग 90 डॉक्टरों, नर्सों और पैरामेडिक्स स्टाफ को #COVID19 के लिए पॉजिटिव पाया गया है: सूत्र
— ANI_HindiNews (@AHindinews) April 12, 2020
.