ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦੇ ਡਰੋਂ ਪੰਜਾਬੀ ਨੌਜਵਾਨ ਨੇ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ

ਦੇਸ਼ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸ ਦਾ ਡਰ ਲੋਕਾਂ ਨੂੰ ਮਾਨਸਿਕ ਪ੍ਰੇਸ਼ਾਨੀ 'ਚ ਪਾ ਰਿਹਾ ਹੈ। ਬੁੱਧਵਾਰ ਨੂੰ ਇੱਕ ਕੋਰੋਨਾ ਦੇ ਸ਼ੱਕੀ ਨੌਜਵਾਨ ਨੇ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਉਮਰ 35 ਸਾਲ ਹੈ। ਉਹ ਬੁੱਧਵਾਰ ਨੂੰ ਸਿਡਨੀ ਤੋਂ ਏਅਰ ਇੰਡੀਆ ਦੀ ਇੱਕ ਫਲਾਈਟ ਰਾਹੀਂ ਵਾਪਸ ਦੇਸ਼ ਪਰਤਿਆ ਸੀ। ਹਵਾਈ ਅੱਡੇ 'ਤੇ ਕੋਰੋਨਾ ਸ਼ੱਕੀ ਪਾਏ ਜਾਣ 'ਤੇ ਉਸ ਨੂੰ ਸਫ਼ਦਰਜੰਗ ਹਸਪਤਾਲ ਭੇਜ ਦਿੱਤਾ ਗਿਆ।
 

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਿਛਲੇ ਇੱਕ ਸਾਲ ਤੋਂ ਆਸਟ੍ਰੇਲੀਆ ਦੇ ਸਿਡਰੀ 'ਚ ਰਹਿ ਰਿਹਾ ਸੀ। ਉਹ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਰਹਿਣ ਵਾਲਾ ਸੀ। ਉਹ 18 ਮਾਰਚ ਬੁੱਧਵਾਰ ਦੀ ਰਾਤ ਨੂੰ ਏਅਰ ਇੰਡੀਆ ਦੇ ਜਹਾਜ਼ AI301 ਰਾਹੀਂ ਦਿੱਲੀ ਹਵਾਈ ਅੱਡੇ 'ਤੇ ਉੱਤਰਿਆ ਸੀ। ਉਸ ਨੂੰ ਸਿਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਕੋਰੋਨਾ ਦਾ ਸ਼ੱਕੀ ਮੰਨਦੇ ਹੋਏ ਹਵਾਈ ਅੱਡੇ ਤੋਂ ਸਫ਼ਦਰਜੰਗ ਹਸਪਤਾਲ ਭੇਜ ਦਿੱਤਾ ਗਿਆ। ਉਸ ਨੂੰ ਰਾਤ 9 ਵਜੇ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ।
 

 

ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਵਿਚ ਹੁਣ ਤੱਕ ਕੋਰੋਨਾ ਤੋਂ ਪੀੜਤ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ. ਇਹ ਮੌਤਾਂ ਦਿੱਲੀ, ਕਰਨਾਟਕ ਅਤੇ ਮੁੰਬਈ ਵਿੱਚ ਹੋਈਆਂ। ਇਹ ਸਾਰੇ ਪੀੜਤ ਬਜ਼ੁਰਗ ਸਨ। ਉਸੇ ਸਮੇਂ, ਦੇਸ਼ ਵਿੱਚ 160 ਤੋਂ ਵੱਧ ਲੋਕ ਕੋਰੋਨਾ ਤੋਂ ਪੀੜਤ ਪਾਏ ਗਏ ਹਨ. ਇਸ ਦੇ ਨਾਲ ਹੀ, ਜੇਕਰ ਤੁਸੀਂ ਵਿਸ਼ਵ ਭਰ ਦੇ ਅੰਕੜਿਆਂ 'ਤੇ ਨਜ਼ਰ ਮਾਰੋ ਤਾਂ 8 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ, ਜਦੋਂ ਕਿ 2 ਲੱਖ ਤੋਂ ਵੱਧ ਲੋਕ ਇਸ ਵਾਇਰਸ ਦੀ ਲਪੇਟ ਵਿਚ ਹਨ।
 

ਉਸ ਨੂੰ ਹਸਪਤਾਲ ਦੀ 7ਵੀਂ ਮੰਜ਼ਿਲ 'ਤੇ ਸੁਪਰ ਸਪੈਸ਼ਲਿਟੀ ਬਲਾਕ 'ਚ ਦਾਖਲ ਕਰਵਾਇਆ ਗਿਆ ਸੀ। ਅਧਿਕਾਰੀਆਂ ਮੁਤਾਬਿਕ ਹਸਪਤਾਲ ਪਹੁੰਚਣ ਦੇ ਕੁੱਝ ਹੀ ਮਿੰਟ ਬਾਅਦ ਉਸ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
 

ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 171 ਹੋ ਗਈ ਹੈ। ਬੁੱਧਵਾਰ ਨੂੰ ਇੱਕ ਦਿਨ 'ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ 28 ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ 'ਚ ਇਹ ਇੱਕ ਦਿਨ 'ਚ ਪੀੜਤਾਂ ਦੀ ਸਭ ਤੋਂ ਵੱਧ ਗਿਣਤੀ ਹੈ। ਤੇਲੰਗਾਨਾ 'ਚ ਸਭ ਤੋਂ ਵੱਧ 8 ਮਾਮਲੇ ਦਰਜ ਕੀਤੇ ਗਏ। ਰਾਜਸਥਾਨ ਅਤੇ ਕਰਨਾਟਕ 'ਚ 3, ਦਿੱਲੀ ਅਤੇ ਉੱਤਰ ਪ੍ਰਦੇਸ਼ 'ਚ 2-2, ਮਹਾਰਾਸ਼ਟਰ, ਹਰਿਆਣਾ, ਲੱਦਾਖ, ਜੰਮੂ-ਕਸ਼ਮੀਰ ਅਤੇ ਤਾਮਿਲਨਾਡੂ 'ਚ 1-1 ਮਾਮਲੇ ਸਾਹਮਣੇ ਆਏ। ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਹੁਣ ਤਕ 3 ਮੌਤਾਂ ਹੋ ਚੁੱਕੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus A person dies after falling from upper floor of Delhi Safdarjung Hospital