ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ : ਅਰੁਣਾਚਲ ਪ੍ਰਦੇਸ਼ ਨੇ ਸੂਬੇ 'ਚ ਵਿਦੇਸ਼ੀਆਂ ਦੇ ਆਉਣ 'ਤੇ ਲਗਾਈ ਪਾਬੰਦੀ

ਅਰੁਣਾਚਲ ਪ੍ਰਦੇਸ਼ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ੀ ਲੋਕਾਂ ਨੂੰ ਜਾਰੀ ਕੀਤੇ ਜਾਣ ਵਾਲੇ ਪ੍ਰੋਟੈਕਟਿਡ ਏਰੀਆ ਪਰਮਿਟ (ਪੀਏਪੀ) ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਵਿਦੇਸ਼ੀ ਲੋਕਾਂ ਨੂੰ ਸੂਬੇ ਵਿੱਚ ਦਾਖਲ ਹੋਣ ਲਈ ਪੀਏਪੀ ਦੀ ਜ਼ਰੂਰਤ ਹੁੰਦੀ ਹੈ। ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਚੀਨ ਨਾਲ ਲੱਗਦੀ ਹੈ।
 

ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਪੀਏਪੀ ਜਾਰੀ ਕਰਨ ਵਾਲੇ ਸਾਰੇ ਅਧਿਕਾਰੀਆਂ ਨੂੰ ਅਗਲੇ ਹੁਕਮਾਂ ਤੱਕ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਕੋਵਿਡ-19 ਦੇ ਹੁਣ ਤਕ 39 ਪਾਜੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ।
 

ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲੱਗਿਆ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਮੁੱਖ ਤੌਰ 'ਤੇ ਉਨ੍ਹਾਂ ਸੈਲਾਨੀਆਂ ਤੋਂ ਫੈਲਿਆ ਹੈ ਜੋ ਹਾਲ ਹੀ ਵਿੱਚ ਵਿਦੇਸ਼ ਗਏ ਸਨ ਜਾਂ ਉਨ੍ਹਾਂ ਸੈਲਾਨੀਆਂ ਤੋਂ ਫੈਲਿਆ ਹੈ ਜੋ ਭਾਰਤ ਆਏ ਸਨ।
 

ਆਦੇਸ਼ ਦੇ ਅਨੁਸਾਰ ਅਰੁਣਾਚਲ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਪ੍ਰੋਟੈਕਟਿਡ ਏਰੀਆ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
 

ਇਸ ਤੋਂ ਪਹਿਲਾਂ ਸਿੱਕਮ ਨੇ ਵੀ ਵਿਦੇਸ਼ੀ ਲੋਕਾਂ 'ਤੇ ਅਜਿਹੀਆਂ ਪਾਬੰਦੀਆਂ ਲਗਾਈਆਂ ਸਨ। ਹਿਮਾਲਿਅਨ ਦੇਸ਼ ਭੂਟਾਨ ਨੇ ਵੀ ਦੋ ਹਫ਼ਤੇ ਲਈ ਵਿਦੇਸ਼ੀ ਸੈਲਾਨੀਆਂ ਲਈ ਆਪਣੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Arunachal Pradesh bans entry of foreigners