ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਤੋਂ ਬਾਅਦ ਮਹਾਰਾਸ਼ਟਰ 'ਚ ਵੀ ਕਰਫ਼ਿਊ ਦਾ ਐਲਾਨ

ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਉਧਵ ਠਾਕਰੇ ਨੇ ਇਸ ਦਾ ਐਲਾਨ ਕੀਤਾ ਹੈ। ਉਧਵ ਠਾਕਰੇ ਨੇ ਕਿਹਾ ਕਿ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਸਰਹੱਦ 'ਤੇ ਚੌਕਸੀ ਸਖਤ ਕੀਤੀ ਜਾ ਰਹੀ ਹੈ ਅਤੇ ਸਮੂਹ 'ਚ ਲੋਕਾਂ ਨੂੰ ਕਿਤੇ ਵੀ ਜਾਣ ਦੀ ਮਨਜੂਰੀ ਨਹੀਂ ਦਿੱਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ 'ਚ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਕਰਫਿਊ ਲਗਾਇਆ ਗਿਆ ਸੀ।
 

ਉਧਵ ਠਾਕਰੇ ਨੇ ਕਿਹਾ ਕਿ ਸੂਬੇ ਅੰਦਰ ਸਾਰੇ ਧਾਰਮਿਕ ਸਥਾਨ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਧਾਰਮਿਕ ਥਾਵਾਂ 'ਤੇ ਸਿਰਫ਼ ਧਰਮ ਗੁਰੂ ਹੀ ਪੂਜਾ ਕਰਨਗੇ। ਅਜਿਹੇ ਧਾਰਮਿਕ ਥਾਵਾਂ ਨੂੰ ਪੂਰੀ ਤਰ੍ਹਾਂ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ।
 

 

ਮੁੱਖ ਮੰਤਰੀ ਉਧਵ ਠਾਕਰੇ ਨੇ ਲੋਕਾਂ ਦੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਜਬੂਰੀ 'ਚ ਸੂਬੇ ਵਿੱਚ ਕਰਫ਼ਿਊ ਲਗਾਉਣ ਦਾ ਐਲਾਨ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ 'ਚ ਟਰਾਂਸਪੋਰਟ ਵੀ ਬੰਦ ਹੋ ਗਿਆ ਹੈ। ਹਾਲਾਂਕਿ ਜ਼ਰੂਰੀ ਚੀਜ਼ਾਂ ਲਿਜਾਈਆਂ ਜਾ ਸਕਣਗੀਆਂ।
 

ਉਧਵ ਠਾਕਰੇ ਨੇ ਕਿਹਾ ਕਿ ਅਸੀਂ ਕੋਰੋਨਾ ਨੂੰ ਲੈ ਕੇ ਉਸ ਪੁਜ਼ੀਸ਼ਨ 'ਤੇ ਖੜ੍ਹੇ ਹਾਂ ਕਿ ਜੇ ਸਾਵਧਾਨੀ ਨਾ ਵਰਤੀ ਗਈ ਤਾਂ ਸਾਨੂੰ ਵੀ ਉਨ੍ਹਾਂ ਹਾਲਾਤਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨੂੰ ਦੁਨੀਆ ਦੇ ਦੂਜੇ ਦੇਸ਼ ਝੱਲ ਰਹੇ ਹਨ। ਉਧਵ ਨੇ ਕਿਹਾ ਕਿ ਸਾਡੇ ਸੂਬਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਅਸੀ ਹੁਣ ਜ਼ਿਲ੍ਹੇ ਦੀਆਂ ਹੱਦਾਂ ਵੀ ਸੀਲ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਦੌਰਾਨ ਜ਼ਰੂਰੀ ਸੇਵਾਵਾਂ ਪ੍ਰਭਾਵਤ ਨਹੀਂ ਹੋਣਗੀਆਂ। ਸੂਬੇ 'ਚ ਦਵਾਈਆਂ ਦੀਆਂ ਦੁਕਾਨਾਂ, ਦਵਾਈਆਂ ਦੀ ਸਪਲਾਈ, ਬੇਕਰੀ, ਭੋਜਨ ਦੁਕਾਨਾਂ, ਪਾਲਤੂ ਜਾਨਵਰਾਂ ਦੀ ਕਲੀਨਿਕ ਅਤੇ ਫੂਡ ਸਟੋਰ, ਖੇਤੀਬਾੜੀ ਕੰਮ ਨਾਲ ਸਬੰਧਤ ਦੁਕਾਨਾਂ, ਖਾਦ ਤੇ ਬੀਜ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
 

ਮਹਾਰਾਸ਼ਟਰ ਕੋਰੋਨਾ ਤੋਂ ਪ੍ਰਭਾਵਤ ਸੂਬਿਆਂ ਵਿੱਚੋਂ ਇੱਕ ਹੈ। ਇੱਥੇ 89 ਲੋਕ ਕੋਰੋਨਾ ਨਾਲ ਪਾਜੀਟਿਵ ਪਾਏ ਗਏ ਹਨ। ਇਨ੍ਹਾਂ 'ਚੋਂ 5 ਲੋਕਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਗਿਆ ਹੈ, ਜਦਕਿ 3 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus borders of districts sealed after state in Maharashtra