ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ : ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਲਿਆਉਣਾ ਸੰਭਵ ਨਹੀਂ - ਕੇਂਦਰ ਸਰਕਾਰ

ਕੋਰੋਨਾ ਦੇ ਮੱਦੇਨਜ਼ਰ ਲਗਾਏ ਗਏ ਲੌਕਡਾਊਨ ਕਾਰਨ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਫਿਲਹਾਲ ਵਾਪਸ ਲਿਆਉਣਾ ਸੰਭਵ ਨਹੀਂ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ 'ਚ ਹਲਫ਼ਨਾਮਾ ਦਾਇਰ ਕਰਕੇ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਕਿਹਾ ਕਿ ਉਸ ਦਾ ਸਾਰਾ ਧਿਆਨ ਦੇਸ਼ 'ਚ ਤੇਜ਼ੀ ਨਾਲ ਫ਼ੈਲ ਰਹੇ ਕੋਰੋਨਾ ਨੂੰ ਰੋਕਣ 'ਤੇ ਹੈ ਤਾਂ ਜੋ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ।
 

ਜਸਟਿਸ ਸੰਜੀਵ ਸਚਦੇਵਾ ਅਤੇ ਨਵੀਨ ਚਾਵਲਾ ਦੀ ਬੈਂਚ ਅੱਗੇ ਵਿਦੇਸ਼ ਮੰਤਰਾਲੇ ਦੇ ਅੰਡਰ ਸਕੱਤਰ ਹਰਵਿੰਦਰ ਸਿੰਘ ਨੇ ਬੰਗਲਾਦੇਸ਼ ਵਿੱਚ ਫਸੇ 581 ਭਾਰਤੀ ਵਿਦਿਆਰਥੀਆਂ ਦੀ ਵਾਪਸੀ ਦੀ ਮੰਗ ਕਰਦਿਆਂ ਵਕੀਲ ਗੌਰਵ ਬਾਂਸਲ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦਾ ਜਵਾਬ ਦਿੱਤਾ। ਮੰਤਰਾਲੇ ਦੀ ਤਰਫ਼ੋਂ ਐਡਵੋਕੇਟ ਜਸਮੀਤ ਸਿੰਘ ਨੇ ਬੈਂਚ ਨੂੰ ਕਿਹਾ ਕਿ ਲੌਕਡਾਊਨ ਕਾਰਨ ਬੰਗਲਾਦੇਸ਼ ਜਾਂ ਕਿਸੇ ਹੋਰ ਦੇਸ਼ ਵਿੱਚ ਫਸੇ ਕਿਸੇ ਭਾਰਤੀ ਨੂੰ ਵਾਪਸ ਲਿਆਉਣਾ ਸੰਭਵ ਨਹੀਂ ਹੈ।
 

ਉਨ੍ਹਾਂ ਕਿਹਾ ਕਿ ਲੌਕਡਾਊਨ ਕਾਰਨ ਸਾਰੀਆਂ ਅੰਤਰਰਾਸ਼ਟਰੀ ਉਡਾਨਾਂ ਬੰਦ ਹਨ। ਅਜਿਹੇ 'ਚ ਹਾਲਾਤ ਠੀਕ ਹੋਣ ਤਕ ਕਿਸੇ ਨੂੰ ਭਾਰਤ ਲਿਆਉਣਾ ਸੰਭਵ ਨਹੀਂ ਹੈ। ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਉੱਥੇ ਰਹਿਣ ਦੀ ਸਲਾਹ ਦਿੱਤੀ ਗਈ ਅਤੇ ਕਿਹਾ ਗਿਆ ਕਿ ਉਨ੍ਹਾਂ ਦੀ ਉੱਥੇ ਪੂਰੀ ਮਦਦ ਕੀਤੀ ਜਾ ਰਹੀ ਹੈ।
 

ਵਿਦੇਸ਼ ਮੰਤਰਾਲੇ ਨੇ ਕੀ ਕਿਹਾ?
ਵਿਦੇਸ਼ ਮੰਤਰਾਲੇ ਨੇ ਹਾਈ ਕੋਰਟ ਨੂੰ ਦੱਸਿਆ ਕਿ ਬੰਗਲਾਦੇਸ਼ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਹਾਈ ਕਮਿਸ਼ਨ ਰਾਹੀਂ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਭਾਰਤੀ ਹਾਈ ਕਮਿਸ਼ਨ ਨੇ ਇੱਕ ਵੱਟਸਐਪ ਗਰੁੱਪ ਬਣਾਇਆ ਹੈ ਅਤੇ ਇਸ ਰਾਹੀਂ ਸਾਰਿਆਂ ਦੀ ਮਦਦ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਬੰਗਲਾਦੇਸ਼ 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus: central government says in highcourt it is not possible bring back indians who stuck in other countries