ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ : ਕੇਜਰੀਵਾਲ ਸਰਕਾਰ 72 ਲੱਖ ਲੋਕਾਂ ਨੂੰ ਮੁਫ਼ਤ ਦੇਵੇਗੀ ਰਾਸ਼ਨ ; ਬੁਢਾਪਾ ਤੇ ਵਿਧਵਾ ਪੈਨਸ਼ਨ ਦੁਗਣੀ ਕੀਤੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਦਹਿਸ਼ਤ ਦੇ ਮਾਹੌਲ ਵਿਚਕਾਰ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 18 ਲੱਖ ਪਰਿਵਾਰਾਂ, ਬਜ਼ੁਰਗਾਂ, ਵਿਧਵਾਵਾਂ ਅਤੇ ਦਿੱਲੀ ਦੇ ਅਪਾਹਜ਼ਾਂ ਲਈ ਰਾਹਤ ਪੈਕੇਜ਼ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਨੇ ਦਿੱਲੀ 'ਚ ਮਿਲਣ ਵਾਲੇ ਰਾਸ਼ਨ ਦਾ ਕੋਟਾ ਵਧਾ ਦਿੱਤਾ ਹੈ ਅਤੇ ਕੋਰੋਨਾ ਦੇ ਪ੍ਰਭਾਵ ਨੂੰ ਵੇਖਦਿਆਂ ਇਸ ਨੂੰ ਮੁਫ਼ਤ ਦੇਣ ਦਾ ਫ਼ੈਸਲਾ ਕੀਤਾ ਹੈ।
 

ਸਨਿੱਚਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲਗਭਗ 70 ਲੱਖ ਲੋਕਾਂ ਲਈ ਰਾਸ਼ਨ ਦਾ ਕੋਟਾ ਵਧਾ ਦਿੱਤਾ ਅਤੇ ਐਲਾਨ ਕੀਤਾ ਕਿ 7.5 ਕਿਲੋ ਰਾਸ਼ਨ ਮੁਫ਼ਤ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਦਿੱਲੀ ਦੇ ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜ਼ ਲੋਕਾਂ ਨੂੰ ਪੈਨਸ਼ਨ ਦੀ ਰਾਸ਼ੀ ਦੁੱਗਣੀ ਕਰਨ ਦਾ ਐਲਾਨ ਕੀਤਾ ਹੈ। ਕੋਰੋਨਾ ਵਿਸ਼ਾਣੂ ਨੇ ਜਿਸ ਤਰੀਕੇ ਨਾਲ ਬਜ਼ੁਰਗਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ, ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਪਾਰਕਾਂ 'ਚ ਨਾ ਜਾਣ ਦੀ ਅਪੀਲ ਕੀਤੀ ਹੈ।
 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਪੱਸ਼ਟ ਕਰ ਦਿੱਤਾ ਕਿ ਦਿੱਲੀ 'ਚ ਫਿਲਹਾਲ ਬੰਦ ਜਿਹੇ ਹਾਲਾਤ ਨਹੀਂ ਹਨ, ਪਰ ਲੋੜ ਪੈਣ 'ਤੇ ਇਹ ਕਰਨਾ ਪਵੇਗਾ। ਉਨ੍ਹਾਂ ਨੇ ਲੋਕਾਂ ਨੂੰ ਐਤਵਾਰ ਨੂੰ ਜਨਤਾ ਕਰਫਿਊ 'ਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਨਾ ਹੋਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਬਹੁਤ ਜ਼ਰੂਰੀ ਨਾ ਹੋਵੇ ਤਾਂ ਆਪਣੇ ਘਰਾਂ 'ਚੋਂ ਬਾਹਰ ਨਾ ਨਿਕਲੋ। ਜਨਤਾ ਕਰਫਿਊ ਦੌਰਾਨ 50 ਫ਼ੀਸਦੀ ਬੱਸਾਂ ਦਿੱਲੀ ਦੀਆਂ ਸੜਕਾਂ 'ਤੇ ਨਹੀਂ ਚੱਲਣਗੀਆਂ।
 

ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਨੇ ਕਿਹਾ, "ਕੋਰੋਨਾ ਕਾਰਨ ਅਸੀਂ ਦਿੱਲੀ ਵਿੱਚ ਰਾਸ਼ਨ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਘਾਟ ਨਹੀਂ ਆਉਣ ਦਿਆਂਗੇ। ਅਸੀਂ ਰਾਸ਼ਨ ਦਾ ਕੋਟਾ ਵਧਾ ਰਹੇ ਹਾਂ ਅਤੇ 18 ਲੱਖ ਪਰਿਵਾਰ ਇਸ ਰਾਸ਼ਨ ਦੇ ਘੇਰੇ ਵਿੱਚ ਆਉਣਗੇ।" ਦੱਸ ਦੇਈਏ ਕਿ ਦਿੱਲੀ ਵਿੱਚ ਵੀ ਕੋਰੋਨਾ ਵਾਇਰਸ ਕਾਰਨ ਇੱਕ ਮੌਤ ਹੋ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus Delhi CM Arvind kejriwal announces relief package amid coronavirus outbreak