ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦਾ ਅਸਰ : ਤਿਹਾੜ ਜੇਲ 'ਚੋਂ 3000 ਕੈਦੀਆਂ ਨੂੰ ਰਿਹਾਅ ਕਰਨ ਦੀ ਤਿਆਰੀ

ਕੋਰੋਨਾ ਵਾਇਰਸ ਦੀ ਲਾਗ ਦਾ ਅਸਰ ਜੇਲ ਪ੍ਰਸ਼ਾਸਨ ਉੱਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਦਿੱਲੀ ਸਥਿਤ ਤਿਹਾੜ ਜੇਲ ਪ੍ਰਸ਼ਾਸਨ 3000 ਕੈਦੀਆਂ ਨੂੰ ਰਿਹਾਅ ਕਰਨ ਦੀ ਤਿਆਰੀ ਕਰ ਰਿਹਾ ਹੈ। ਇਨ੍ਹਾਂ ਵਿੱਚੋਂ 1500 ਕੈਦੀ ਅਜਿਹੇ ਹਨ, ਜਿਨ੍ਹਾਂ ਨੂੰ ਅਦਾਲਤ ਵੱਲੋਂ ਵੱਖ-ਵੱਖ ਜੁਰਮਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ਨੂੰ ਅਗਲੇ 3 ਤੋਂ 4 ਦਿਨਾਂ ਵਿੱਚ ਪੈਰੋਲ ਜਾਂ ਫਰੂਲੋ 'ਤੇ ਰਿਹਾਅ ਕੀਤਾ ਜਾ ਸਕਦਾ ਹੈ।
 

3 ਤੋਂ 4 ਦਿਨਾਂ 'ਚ ਫ਼ੈਸਲਾ ਲਿਆ ਜਾ ਸਕਦੈ
ਤਿਹਾੜ ਜੇਲ ਦੇ ਡੀ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਅਗਲੇ 3 ਤੋਂ 4 ਦਿਨਾਂ ਵਿੱਚ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲਗਭਗ 1500 ਕੈਦੀ ਅਜਿਹੇ ਹਨ ਜੋ ਟ੍ਰਾਇਲ ਅਧੀਨ ਹਨ। ਮਤਲਬ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਕੇ ਰਿਹਾਅ ਕੀਤਾ ਜਾ ਸਕਦਾ ਹੈ। ਸੰਦੀਪ ਗੋਇਲ ਨੇ ਦੱਸਿਆ ਕਿ ਇਸ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ।

 

ਤਿਹਾੜ ਜੇਲ 'ਚ ਲਗਭਗ 17500 ਕੈਦੀ
ਦੱਸ ਦੇਈਏ ਕਿ ਦੇਸ਼ ਦੀ ਸਭ ਤੋਂ ਵੱਡੀ ਜੇਲ ਤਿਹਾੜ 'ਚ ਲਗਭਗ 17500 ਕੈਦੀ ਆਪਣੀ ਸਜ਼ਾ ਭੁਗਤ ਰਹੇ ਹਨ। ਕੋਰੋਨਾ ਵਾਇਰਸ ਦਾ ਅਸਰ ਤਿਹਾੜ ਜੇਲ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ਾਸਨ ਨੇ ਤਿਹਾੜ ਜੇਲ 'ਚ ਇੱਕ ਵੱਖਰਾ ਵਾਰਡ ਬਣਾਇਆ ਹੈ, ਜਿੱਥੇ ਕੈਦੀਆਂ ਦੇ ਤਾਪਮਾਨ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ। ਇੱਥੇ ਆਉਣ ਵਾਲੇ ਸਾਰੇ ਨਵੇਂ ਕੈਦੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ 3 ਦਿਨਾਂ ਲਈ ਵੱਖ-ਵੱਖ ਵਾਰਡਾਂ ਵਿੱਚ ਰੱਖਿਆ ਜਾ ਰਿਹਾ ਹੈ।

 

ਕੋਰੋਨਾ ਪੀੜਤਾਂ ਦੀ ਗਿਣਤੀ 500 ਤੋਂ ਪਾਰ 
ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿੱਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 500 ਦੇ ਪਾਰ ਪਹੁੰਚ ਗਈ ਹੈ। ਇਸ ਸਮੇਂ ਕੋਰੋਨਾ ਦੇ 501 ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 33 ਵਿਅਕਤੀਆਂ ਦਾ ਇਲਾਜ ਕੀਤਾ ਗਿਆ ਹੈ, ਜਦਕਿ 9 ਦੀ ਮੌਤ ਹੋ ਗਈ ਹੈ। ਦਿੱਲੀ 'ਚ ਕੋਰੋਨਾ ਦੇ 29 ਮਰੀਜ਼ ਹਨ, ਜਿਨ੍ਹਾਂ ਵਿਚੋਂ 5 ਦਾ ਇਲਾਜ ਕੀਤਾ ਜਾ ਚੁੱਕਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus Delhi Tihar Jail to Release 3000 Prisoners for safety