ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਕਾਰਨ ਭਾਰਤ 'ਚ ਪੰਜਵੀਂ ਮੌਤ

ਕੋਰੋਨਾ ਵਾਇਰਸ ਕਾਰਨ ਭਾਰਤ 'ਚ ਪੰਜਵੀਂ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਜੈਪੁਰ 'ਚ ਇਟਲੀ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹੁਣ ਤਕ ਦਿੱਲੀ, ਮਹਾਰਾਸ਼ਟਰ, ਕਰਨਾਟਕ ਅਤੇ ਪੰਜਾਬ 'ਚ ਮੌਤ ਦਾ ਇੱਕ-ਇੱਕ ਮਾਮਲਾ ਸਾਹਮਣੇ ਆ ਚੁੱਕਾ ਹੈ।
 

ਸ਼ੁੱਕਰਵਾਰ ਸਵੇਰੇ 69 ਸਾਲਾ ਇਟਲੀ ਦੇ ਨਾਗਰਿਕ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਵਿਅਕਤੀ ਉਨ੍ਹਾਂ 17 ਵਿਦੇਸ਼ੀ ਲੋਕਾਂ ਦੇ ਗਰੁੱਪ 'ਚ ਸ਼ਾਮਿਲ ਸੀ, ਜੋ ਭਾਰਤ ਘੁੰਮਣ ਆਇਆ ਸੀ। ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਹ ਅੰਕੜਾ ਸ਼ੁੱਕਰਵਾਰ ਸਵੇਰੇ 11 ਵਜੇ ਤਕ ਵੱਧ ਕੇ 205 ਤਕ ਪਹੁੰਚ ਗਿਆ ਹੈ। ਮਹਾਰਾਸ਼ਟਰ 'ਚ 3, ਉੱਤਰ ਪ੍ਰਦੇਸ਼ 'ਚ 4, ਤੇਲੰਗਾਨਾ 'ਚ 2, ਪੱਛਮ ਬੰਗਾਲ, ਆਂਧਰਾ ਪ੍ਰਦੇਸ਼ ਤੇ ਪੰਜਾਬ 'ਚ 1-1 ਮਾਮਲਾ ਸਾਹਮਣੇ ਆਇਆ ਹੈ। 
 

ਉੱਧਰ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕਿਹਾ ਕਿ ਸੂਬੇ 'ਚ ਲਾਕਡਾਊਨ ਕੀਤਾ ਜਾ ਸਕਦਾ ਹੈ। ਮੁੰਬਈ 'ਚ ਦੋ ਮਰੀਜ਼ ਵੈਂਟੀਲੇਟਰ 'ਤੇ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
 

ਹੈਲਪਲਾਈਨ ਨੰਬਰ ਜਾਰੀ :
ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਲੋਕਾਂ ਨੂੰ ਲੋੜੀਂਦੇ ਸੁਝਾਅ ਦੇਣ ਅਤੇ ਕੋਰੋਨਾ ਵਾਇਰਸ ਨਾਲ ਜੁੜੇ ਜ਼ਰੂਰੀ ਸੁਝਾਅ ਦੇਣ ਤੇ ਉਨ੍ਹਾਂ ਤਕ ਮਦਦ ਪਹੁੰਚਾਉਣ ਲਈ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ। ਇਸ ਦੇ ਲਈ ਸਰਕਾਰ ਵੱਲੋਂ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਲੋਕ ਹੈਲਪ ਡੈਸਕ ਰਾਹੀਂ 24 ਘੰਟੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਹ ਵੱਟਸਐਪ ਨੰਬਰ 90131-51515 ਹੈ। ਤੁਸੀਂ ਇਸ ਨੰਬਰ ਨੂੰ ਆਪਣੇ ਮੋਬਾਈਲ 'ਚ ਸੇਵ ਕਰ ਸਕਦੇ ਹੋ ਅਤੇ ਵੱਟਸਐਪ ਚੈਟ ਦੁਆਰਾ ਸੁਝਾਅ ਜਾਂ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਇਸ ਨੰਬਰ 'ਤੇ ਫੋਨ ਕਰਨ ਦੀ ਸਹੂਲਤ ਉਪਲੱਬਧ ਨਹੀਂ ਹੋਵੇਗੀ। ਇਸ 'ਤੇ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਨਾਲ ਜੁੜੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus fifth death in the country Italian man dies in Jaipur