ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Coronavirus : ਬੰਗਲਾ ਸਾਹਿਬ ਗੁਰਦੁਆਰੇ 'ਚ 10 ਹਜ਼ਾਰ ਮਾਸਕ ਵੰਡੇ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਨੇ ਜਾਨਲੇਵਾ ਕੋਰੋਨਾ ਵਾਇਰਸ ਤੋਂ ਬਚਾਅ ਲਈ ਐਤਵਾਰ ਨੂੰ ਦਿੱਲੀ ਸਥਿੱਤ ਇਤਿਹਾਸਿਕ ਗੁਰਦੁਆਰਾ ਬੰਗਲਾ ਸਾਹਿਬ 'ਚ 10 ਹਜ਼ਾਰ ਮਾਸਕ ਵੰਡੇ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਸਾਹਿਬ 'ਚ ਮਾਸਕ ਵੰਡਦਿਆਂ ਕਿਹਾ ਕਿ ਕਮੇਟੀ ਨੇ ਮੁਫ਼ਤ ਮਾਸਕ ਵੰਡਣ ਦਾ ਫੈਸਲਾ ਬਾਜ਼ਾਰ 'ਚ ਇਸ ਦੀ ਮਹਿੰਗੀ ਕੀਮਤਾਂ ਦੇ ਮੱਦੇਨਜ਼ਰ ਕੀਤਾ ਹੈ।

 

 

ਸਿਰਸਾ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਜੰਗ ਲਈ ਆਉਣ ਵਾਲੇ ਦਿਨਾਂ 'ਚ ਰਾਜਧਾਨੀ ਦੇ ਹੋਰ ਗੁਰਦੁਆਰਿਆਂ 'ਚ ਵੀ ਮੁਫ਼ਤ ਮਾਸਕ ਅਤੇ ਹੋਰ ਡਾਕਟਰੀ ਯੰਤਰ ਉਪਲੱਬਧ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਐਤਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ 'ਚ 10 ਹਜ਼ਾਰ ਮਾਸਕ ਵੰਡੇ ਗਏ ਹਨ। ਕੋਰੋਨਾ ਦਾ ਇਨਫੈਕਸ਼ਨ ਰੋਕਣ ਲਈ ਕਮੇਟੀ ਨੇ ਸਾਰੇ ਗੁਰਦੁਆਰਾ ਕੰਪਲੈਕਸਾਂ ਦੀ ਸਫਾਈ ਮਾਪਦੰਡਾਂ ਨੂੰ ਹੋਰ ਸਖਤ ਕਰਦੇ ਹੋਏ ਸਾਰੇ ਸ਼ਰਧਾਲੂਆਂ ਦੇ ਸਾਬੁਣ ਨਾਲ ਹੱਥ ਧੋਣ ਦੀ ਉੱਚਿਤ ਵਿਵਸਥਾ ਕੀਤੀ ਹੈ।
 

ਸਿਰਸਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਅੰਦਰ ਆਉਣ ਵਾਲੇ ਸ਼ਰਧਾਲੂਆਂ ਨੂੰ ਹੈਂਡ ਸੈਨੀਟਾਈਜ਼ਰ ਨਾਲ ਹੱਥ ਸਾਫ ਕਰਨ ਦੀ ਸਹੂਲਤ ਵੀ ਉਪਲੱਬਧ ਕਰਵਾਈ ਗਈ ਹੈ।
 

ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਦੇ 40 ਮਾਮਲੇ ਸਾਹਮਣੇ ਆ ਚੁੱਕੇ ਹਨ। ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3595 ਤੋਂ ਵਧੇਰੇ ਲੋਕਾਂ ਹੋ ਚੁੱਕੀ ਹੈ ਅਤੇ 1,05,800 ਲੋਕ ਵਾਇਰਸ ਦੀ ਲਪੇਟ 'ਚ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus free face mask distributed at Gurdwara Bangla Sahib