ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ ਕੋਰੋਨਾ ਬੇਲਗਾਮ, 24 ਘੰਟੇ 'ਚ 4000 ਤੋਂ ਵੱਧ ਕੇਸ, 97 ਨਵੀਆਂ ਮੌਤਾਂ

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਭਰ 'ਚ ਲੌਕਡਾਊਨ ਲਾਗੂ ਹੋਣ ਦੇ ਬਾਵਜੂਦ ਵੀ ਸੰਕਰਮਿਤ ਮਰੀਜ਼ਾਂ ਦੀ ਗਿਣਤੀ 'ਚ ਕੋਈ ਕਮੀ ਨਹੀਂ ਆ ਰਹੀ ਹੈ। ਇਹ ਪਹਿਲੀ ਵਾਰ ਹੈ, ਜਦੋਂ ਪਿਛਲੇ 24 ਘੰਟੇ ਵਿੱਚ ਕੋਰੋਨਾ ਦੇ 4000 ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ।
 

ਸਿਹਤ ਮੰਤਰਾਲੇ ਦੇ ਅਨੁਸਾਰ ਬੀਤੇ ਇੱਕ ਦਿਨ 'ਚ ਕੋਰੋਨਾ ਦੇ 4,213 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 97 ਨਵੀਂਆਂ ਮੌਤਾਂ ਵੀ ਹੋਈਆਂ ਹਨ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਇਸ ਸਮੇਂ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 67 ਹਜ਼ਾਰ ਨੂੰ ਪਾਰ ਕਰ ਗਈ ਹੈ। ਹੁਣ ਤਕ ਕੋਰੋਨਾ ਵਾਇਰਸ ਦੇ 67,152 ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਵਿੱਚੋਂ 20,917 ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਆਪਣੇ ਘਰ ਜਾ ਚੁੱਕੇ ਹਨ। ਹੁਣ ਤਕ ਦੇਸ਼ 'ਚ ਕੋਰੋਨਾ ਵਾਇਰਸ ਕੁਲ 2,206 ਲੋਕਾਂ ਦੀ ਜਾਨ ਲੈ ਚੁੱਕਾ ਹੈ।

 

ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਜਿਸ ਸੂਬੇ 'ਚ ਮਰੀਜ਼ ਸਾਹਮਣੇ ਆਏ ਹਨ, ਉਹ ਮਹਾਰਾਸ਼ਟਰ ਹੈ। ਮਹਾਰਾਸ਼ਟਰ 'ਚ ਹਾਲੇ ਤਕ ਕੋਰੋਨਾ ਵਾਇਰਸ ਦੇ 22,171 ਮਾਮਲੇ ਸਾਹਮਣੇ ਆਏ ਹਨ। ਇਸ ਵਿੱਚੋਂ 4199 ਠੀਕ ਹੋ ਗਏ, ਜਦਕਿ 832 ਲੋਕਾਂ ਦੀ ਮੌਤ ਹੋ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਦੇ 6923 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 2069 ਠੀਕ ਹੋ ਗਏ ਹਨ। ਇੱਥੇ 73 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗੁਜਰਾਤ 'ਚ ਕੋਰੋਨਾ ਵਾਇਰਸ ਦੇ 8194 ਮਾਮਲੇ ਹਨ। ਸੂਬੇ 'ਚ 493 ਮੌਤਾਂ ਹੋ ਚੁੱਕੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus India more than four thousand cases in 24 hours 97 new deaths