ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ ਕੋਰੋਨਾ ਦੇ ਮਾਮਲੇ 1.50 ਲੱਖ ਤੋਂ ਪਾਰ, 24 ਘੰਟੇ 'ਚ 6387 ਨਵੇਂ ਕੇਸ, 170 ਮੌਤਾਂ

ਭਾਰਤ 'ਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਡੇਢ ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟੇ 'ਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 6387 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਲਗਭਗ 170 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ 1,51,767 ਹੋ ਗਏ ਹਨ ਅਤੇ ਕੋਵਿਡ-19 ਨਾਲ ਹੁਣ ਤਕ 4337 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਵਾਇਰਸ ਦੇ ਕੁੱਲ 1,51,767 ਮਾਮਲਿਆਂ ਵਿੱਚੋਂ 83,004 ਐਕਟਿਵ ਕੇਸ ਹਨ, ਜਦਕਿ 64,425 ਲੋਕ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਮਹਾਰਾਸ਼ਟਰ 'ਚ ਹੁਣ ਤਕ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੀ ਸਭ ਤੋਂ ਵੱਧ ਗਿਣਤੀ 1792 ਹੈ।
 

ਮਹਾਰਾਸ਼ਟਰ : ਕੋਰੋਨਾ ਵਾਇਰਸ ਨੇ ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਤਬਾਹੀ ਮਚਾਈ ਹੋਈ ਹੈ। ਕੋਵਿਡ-19 ਦੇ ਕੁਲ 54,758 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜੋਕਿ ਕਿਸੇ ਵੀ ਸੂਬੇ ਨਾਲੋਂ ਕਈ ਗੁਣਾ ਜ਼ਿਆਦਾ ਹਨ। ਇਨ੍ਹਾਂ ਵਿੱਚੋਂ 16,954 ਲੋਕ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਜਾਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਸੂਬੇ 'ਚ ਹੁਣ ਤਕ 1792 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
 

ਪੰਜਾਬ : ਪੰਜਾਬ 'ਚ ਕੋਰੋਨਾ ਵਾਇਰਸ ਨਾਲ ਦੇ ਹੁਣ ਤਕ ਲਗਭਗ 2100 ਦੇ ਕਰੀਬ ਮਰੀਜ਼ ਹਨ। ਇਨ੍ਹਾਂ 'ਚੋਂ 1913 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 40 ਲੋਕਾਂ ਦੀ ਮੌਤ ਹੋਈ ਹੈ। ਪੰਜਾਬ 'ਚ ਇਸ ਸਮੇਂ ਕੁਲ 151 ਕੇਸ ਐਕਟਿਵ ਹਨ। ਬੀਤੇ ਦਿਨੀਂ ਲੁਧਿਆਣਾ 'ਚ ਆਰਪੀਐਫ ਦੇ 7 ਹੋਰ ਜਵਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਨ੍ਹਾਂ ਜਵਾਨਾਂ ਦੇ ਸੰਪਰਕ ਵਿੱਚ ਆਉਣ ਵਾਲੇ 100 ਮੁਲਾਜ਼ਮਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ।
 

ਤਾਮਿਲਨਾਡੂ : ਮਹਾਰਾਸ਼ਟਰ ਤੋਂ ਬਾਅਦ ਕੋਰੋਨਾ ਸਭ ਤੋਂ ਜ਼ਿਆਦਾ ਹਿੱਟ ਤਾਮਿਲਨਾਡੂ ਵਿੱਚ ਹੈ। ਤਾਮਿਲਨਾਡੂ ਵਿੱਚ ਵੀ ਕੋਰੋਨਾ ਵਿਸ਼ਾਣੂ ਦੇ ਮਰੀਜ਼ਾਂ ਦੀ ਗਿਣਤੀ 17728 ਰਹੀ ਹੈ। ਇੱਥੇ, ਇਸ ਮਹਾਂਮਾਰੀ ਨਾਲ 127 ਮੌਤਾਂ ਹੋਈਆਂ ਹਨ ਅਤੇ 9342 ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਦਿੱਲੀ : ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਰਫ਼ਤਾਰ ਵੱਧ ਰਹੀ ਹੈ। ਰਾਜਧਾਨੀ 'ਚ ਹੁਣ ਤਕ ਕੋਰੋਨਾ ਵਾਇਰਸ ਦੇ 14,465 ਮਾਮਲੇ ਸਾਹਮਣੇ ਆਏ ਹਨ। ਜਦੋਂਕਿ ਕੋਵਿਡ-19 ਮਹਾਂਮਾਰੀ ਕਾਰਨ 288 ਲੋਕਾਂ ਦੀ ਮੌਤ ਹੋ ਚੁੱਕੀ ਹੈ। 7223 ਲੋਕ ਪੂਰੀ ਤਰ੍ਹਾਂ ਠੀਕ ਹੋ ਗਏ ਹਨ।

 

ਗੁਜਰਾਤ : ਮਹਾਰਾਸ਼ਟਰ ਤੇ ਤਾਮਿਲਨਾਡੂ ਤੋਂ ਬਾਅਦ ਗੁਜਰਾਤ ਵਿੱਚ ਕੋਰੋਨਾ ਵਾਇਰਸ ਨੇ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਗੁਜਰਾਤ 'ਚ ਹੁਣ ਤਕ ਕੋਰੋਨਾ ਦੇ 14,821 ਕੇਸ ਹੋਏ ਹਨ, ਜਿਨ੍ਹਾਂ 'ਚ 915 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 7139 ਲੋਕ ਜਾਂ ਤਾਂ ਠੀਕ ਹੋ ਗਏ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ।
 

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ ਅੰਕੜੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 7024 ਹੋ ਗਈ ਹੈ, ਜਿਨ੍ਹਾਂ ਵਿੱਚੋਂ 305 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ 3689 ਲੋਕਾਂ ਦਾ ਇਲਾਜ ਕੀਤਾ ਗਿਆ ਹੈ।
 

ਰਾਜਸਥਾਨ : ਰਾਜਸਥਾਨ ਵਿੱਚ ਵੀ ਕੋਰੋਨਾ ਕੇਸਾਂ ਵਿਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਹੁਣ ਤਕ ਇੱਥੇ ਕੋਰੋਨਾ ਵਾਇਰਸ ਦੇ 7536 ਮਾਮਲੇ ਸਾਹਮਣੇ ਆ ਚੁੱਕੇ ਹਨ। 170 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 4171 ਲੋਕ ਠੀਕ ਹੋ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus India News Spike of 6387 new COVID19 cases and 170 deaths in the last 24 hours country now at 151767 Covid19 cases