ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ : ਦੇਸ਼ 'ਚ ਬੀਤੇ 24 ਘੰਟੇ 'ਚ 2553 ਨਵੇਂ ਮਾਮਲੇ, 72 ਮੌਤਾਂ

ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੀ ਲਾਗ ਭਾਰਤ 'ਚ ਲਗਾਤਾਰ ਵੱਧ ਰਹੀ ਹੈ। ਭਾਰਤ 'ਚ ਹੁਣ ਤਕ ਕੋਰੋਨਾ ਦੇ 42 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 42,533 ਹੋ ਗਈ ਹੈ। ਇਸ ਤੋਂ ਇਲਾਵਾ ਦੇਸ਼ 'ਚ ਹੁਣ ਤਕ 1,373 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

ਪਿਛਲੇ 24 ਘੰਟੇ 'ਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 2,553 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਇੱਕ ਦਿਨ 'ਚ ਹੀ 72 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 40,263 ਸੀ।
 

 

ਪੰਜਾਬ 'ਚ ਕੋਰੋਨਾ ਵਾਇਰਸ ਦੇ 1102 ਮਾਮਲੇ ਸਾਹਮਣੇ ਆਏ ਹਨ, ਜਦਕਿ ਇਨ੍ਹਾਂ 'ਚੋਂ 964 ਮਾਮਲੇ ਐਕਟਿਵ ਹਨ। ਇਨ੍ਹਾਂ 'ਚੋਂ 117 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਕੇ ਘਰ ਜਾ ਚੁੱਕੇ ਹਨ, ਜਦਕਿ 21 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਇਨ੍ਹਾਂ ਕੁਲ ਮਰੀਜ਼ਾਂ ਦੀ ਕੁਲ ਗਿਣਤੀ 'ਚੋਂ ਕਰੀਬ 60% ਕੋਰੋਨਾ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਵਾਪਸ ਆਏ ਹੋਏ ਸ਼ਰਧਾਲੂ ਹਨ। ਹੁਣ ਤਕ ਲਗਭਗ 650 ਸ਼ਰਧਾਲੂ ਟੈਸਟ 'ਚ ਪਾਜ਼ੀਟਿਵ ਪਾਏ ਗਏ ਹਨ। 
 

ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਨੂੰ ਪਾਰ ਕਰ ਗਈ ਹੈ। ਹੁਣ ਤਕ 12,974 ਲੋਕ ਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 2,115 ਲੋਕ ਠੀਕ ਹੋ ਗਏ ਹਨ ਅਤੇ ਇਸ ਦੇ ਨਾਲ ਹੀ 548 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਗੁਜਰਾਤ 'ਚ ਕੋਰੋਨਾ ਨਾਲ 5,428 ਲੋਕ ਪ੍ਰਭਾਵਿਤ ਹਨ। ਇੱਥੇ 1042 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 64 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

ਦਿੱਲੀ 'ਚ ਕੋਰੋਨਾ ਦੇ 4,549 ਮਰੀਜ਼ ਹਨ, ਜਿਨ੍ਹਾਂ ਵਿੱਚੋਂ 1362 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ 64 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਮੱਧ ਪ੍ਰਦੇਸ਼ 'ਚ 2846 ਲੋਕ ਕੋਰੋਨਾ ਨਾਲ ਪੀੜਤ ਹਨ। ਇਨ੍ਹਾਂ 'ਚੋਂ 798 ਲੋਕ ਠੀਕ ਹੋ ਚੁੱਕੇ ਹਨ, ਜਦਕਿ 156 ਲੋਕਾਂ ਦੀ ਮੌਤ ਹੋ ਗਈ ਹੈ।
 

ਉੱਤਰ ਪ੍ਰਦੇਸ਼ 'ਚ ਕੋਰੋਨਾ ਵਾਇਰਸ ਤੋਂ 2645 ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 754 ਲੋਕ ਠੀਕ ਹੋ ਚੁੱਕੇ ਹਨ ਅਤੇ 43 ਦੀ ਮੌਤ ਹੋ ਗਈ ਹੈ। ਬਿਹਾਰ 'ਚ ਕੋਰੋਨਾ ਦੇ 503 ਮਰੀਜ਼ ਹਨ ਅਤੇ 4 ਦੀ ਮੌਤ ਹੋ ਗਈ ਹੈ। ਆਂਧਰਾ ਪ੍ਰਦੇਸ਼ 'ਚ 1583, ਹਰਿਆਣਾ 'ਚ 442, ਹਿਮਾਚਲ ਪ੍ਰਦੇਸ਼ 'ਚ 40, ਜੰਮੂ-ਕਸ਼ਮੀਰ 'ਚ 701, ਝਾਰਖੰਡ 'ਚ 115 ਮਰੀਜ਼ ਹਨ। ਇਸ ਦੇ ਨਾਲ ਹੀ ਕਰਨਾਟਕ ਦੇ ਕੋਰੋਨਾ ਦੇ 614, ਕੇਰਲ 'ਚ 500 ਲੋਕ ਕੋਰੋਨਾ ਨਾਲ ਪ੍ਰਭਾਵਿਤ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus India Positive Case reached above 42000 covid 19 know statewise data