ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਲੌਕਡਾਊਨ ਵਿਚਕਾਰ ਘਰੋਂ ਫ਼ਰਾਰ ਹੋਇਆ ਪ੍ਰੇਮੀ ਜੋੜਾ

ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਲੌਕਡਾਊਨ ਵਿਚਕਾਰ ਕੇਰਲ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕੇਰਲ ਦੇ ਕੋਝੀਕੋਡ ਜ਼ਿਲ੍ਹੇ 'ਚ ਥਾਮਾਰਾਸੇਰੀ ਵਿਖੇ ਵੱਖ-ਵੱਖ ਧਰਮਾਂ ਨਾਲ ਸਬੰਧਤ ਇੱਕ ਪ੍ਰੇਮੀ ਜੋੜਾ ਘਰੋਂ ਭੱਜ ਗਿਆ। ਪੁਲਿਸ ਨੇ ਲੌਕਡਾਊਨ ਦੀ ਉਲੰਘਣਾ ਕਰਨ ਲਈ ਜੋੜੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੀਤੇ ਸਨਿੱਚਰਵਾਰ ਨੂੰ ਉਸ ਸਮੇਂ ਵਾਪਰੀ ਜਦੋਂ 21 ਸਾਲਾ ਲੜਕੀ ਆਪਣੇ 23 ਸਾਲਾ ਪ੍ਰੇਮੀ ਨਾਲ ਭੱਜ ਗਈ।
 

ਦਰਅਸਲ, ਵੱਖ-ਵੱਖ ਧਰਮਾਂ ਨਾਲ ਸਬੰਧਤ ਹੋਣ ਕਾਰਨ ਲੜਕੀ ਦਾ ਪਰਿਵਾਰ ਉਸ ਦੇ ਵਿਆਹ ਵਿਰੁੱਧ ਸੀ ਅਤੇ ਉਸ ਦੇ ਪਿਤਾ ਨੇ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਗਈ। ਦੋਵੇਂ ਪੁਲਿਸ ਸਾਹਮਣੇ ਪੇਸ਼ ਹੋਏ ਅਤੇ ਫਿਰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਦੋਵਾਂ ਨੂੰ ਬਾਲਗ਼ ਹੋਣ ਕਾਰਨ ਛੱਡ ਦਿੱਤਾ ਗਿਆ। ਲੜਕੀ ਨੇ ਅਦਾਲਤ 'ਚ ਇਹ ਵੀ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਪ੍ਰੇਮੀ ਨਾਲ ਗਈ ਸੀ।
 

ਹਾਲਾਂਕਿ, ਅਦਾਲਤ ਦੇ ਨਿਰਦੇਸ਼ 'ਤੇ ਪੁਲਿਸ ਨੇ ਦੋਵਾਂ ਵਿਰੁੱਧ ਕੋਰੋਨਾ ਵਾਇਰਸ ਕਾਰਨ ਲਗਾਏ ਲੌਕਡਾਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਰਲ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 430 ਹੈ। ਇਨ੍ਹਾਂ 'ਚੋਂ ਸਰਗਰਮ ਮਾਮਲਿਆਂ ਦੀ ਗਿਣਤੀ 345 ਹੈ ਅਤੇ 2 ਦੀ ਮੌਤ ਹੋ ਚੁੱਕੀ ਹੈ ਅਤੇ 83 ਲੋਕ ਇਸ ਬੀਮਾਰੀ ਤੋਂ ਠੀਕ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Love in The time Of Corona Kerala couple ran away from home amid lockdown