ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਨੂੰ ਅੱਲ੍ਹਾ ਦੀ ਸਜ਼ਾ ਦੱਸ ਕੇ ਨੋਟਾਂ ਨਾਲ ਨੱਕ ਅਤੇ ਮੂੰਹ ਸਾਫ ਕਰ Video ਜਾਰੀ ਕਰਨ ਵਾਲਾ ਗ੍ਰਿਫ਼ਤਾਰ

ਕੋਰੋਨਾ ਵਾਇਰਸ ਦਾ ਜ਼ਿਕਰ ਕਰ ਕੇ ਨੋਟਾਂ ਨਾਲ ਨੱਕ ਅਤੇ ਮੂੰਹ ਸਾਫ਼ ਕਰਨ ਦੀ ਵੀਡੀਓ ਬਣਾਉਣਾ ਇੱਕ ਵਿਅਕਤੀ ਨੂੰ ਮਹਿੰਗਾ ਪੈ ਗਿਆ। ਨਾਸਿਕ ਪੁਲਿਸ ਨੇ ਵਿਅਕਤੀ ਦੀ ਪਛਾਣ ਕਰ ਲਈ ਹੈ ਅਤੇ ਵੀਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਸਿਕ ਪੁਲਿਸ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਦੱਸਿਆ ਕਿ ਨਾਸਿਕ ਦਿਹਾਤੀ ਪੁਲਿਸ (ਮਹਾਰਾਸ਼ਟਰ ਦਿਹਾਤੀ) ਵੱਲੋਂ ਮੁਲਜ਼ਮ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਉਹ ਪੁਲਿਸ ਹਿਰਾਸਤ ਵਿੱਚ ਹੈ।

 

ਮਹੱਤਵਪੂਰਨ ਗੱਲ ਇਹ ਹੈ ਕਿ ਇਕ ਵੀਡੀਓ ਵਿੱਚ ਇਕ ਵਿਅਕਤੀ ਦੇਖਿਆ ਗਿਆ ਹੈ ਜੋ ਕੁਝ ਪੰਜ ਸੌ ਦੇ ਨੋਟਾਂ ਨਾਲ ਆਪਣੇ ਨੱਕ ਅਤੇ ਮੂੰਹ ਸਾਫ਼ ਕਰ ਰਿਹਾ ਹੈ। ਇਸ ਵੀਡੀਓ ਵਿੱਚ ਉਹ ਇਹ ਕਹਿੰਦੇ ਹੋਏ ਦਿਖਾਈ ਦੇ ਰਿਹਾ ਹੈ - "ਕੋਰੋਨਾ ਵਰਗੀ ਬਿਮਾਰੀ ਦਾ ਕੋਈ ਇਲਾਜ ਨਹੀਂ ਹੈ ਕਿਉਂਕਿ ਇਹ ਤੁਹਾਡੇ ਲੋਕਾਂ ਲਈ ਅੱਲ੍ਹਾ ਦੀ ਸਜ਼ਾ ਹੈ।"

 

 

ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ

 

ਮਹੱਤਵਪੂਰਨ ਗੱਲ ਇਹ ਹੈ ਕਿ ਹਾਲ ਹੀ ਵਿੱਚ ਦਿੱਲੀ ਸਥਿਤ ਨਿਜ਼ਾਮੂਦੀਨ ਮਰਕਜ ਦੀ ਤਬਲੀਗੀ ਜਮਾਤ ਵਿੱਚ ਸ਼ਾਮਲ ਹੋਏ ਦੇਸ਼ ਭਰ ਤੋਂ ਤਕਰੀਬਨ 9000 ਲੋਕਾਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਵੱਖਰਾ ਕੀਤਾ ਗਿਆ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਭਰ ਵਿੱਚ ਪਾਏ ਗਏ 1965 ਪਾਜ਼ੀਟਿਵ ਮਾਮਲਿਆਂ ਵਿੱਚੋਂ 400 ਨਿਜ਼ਾਮੂਦੀਨ ਮਰਕਜ ਨਾਲ ਸਬੰਧਤ ਹਨ।

 

ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲੇ ਹੁਣ ਕੁਝ ਵਧੇਰੇ ਹੀ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਇਹ ਬੇਹੱਦ ਚਿੰਤਾਜਨਕ ਗੱਲ ਹੈ। ਅੱਜ ਵੀਰਵਾਰ ਸਵੇਰ ਤੱਕ ਭਾਰਤ ’ਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 2083 ਹੋ ਗਈ ਸੀ ਤੇ ਮੌਤਾਂ ਦੀ ਗਿਣਤੀ ਵਧ ਕੇ 66 ਹੋ ਗਈ ਹੈ।
 
ਸਮੁੱਚੇ ਵਿਸ਼ਵ ’ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਇਸ ਵੇਲੇ 47,208 ਹੈ ਤੇ ਪੂਰੀ ਦੁਨੀਆ ’ਚ ਇਸ ਵਾਇਰਸ ਤੋਂ ਹੁਣ ਤੱਕ 9 ਲੱਖ 33 ਹਜ਼ਾਰ ਵਿਅਕਤੀ ਪ੍ਰਭਾਵਿਤ ਹੋ ਚੁੱਕੇ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CoronaVirus Nasik Police arrested a person who clearing the nose and mouth of notes by telling Corona the punishment of Allah