ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਿਰੁੱਧ ਮੈਦਾਨ 'ਚ ਡਟੇ ਡਾਕਟਰਾਂ ਦੀ ਮਦਦ ਲਈ ਸਰਕਾਰ ਨੇ 1.50 ਕਰੋੜ ਪੀ.ਪੀ.ਈ. ਦਾ ਆਰਡਰ ਦਿੱਤਾ

ਦੇਸ਼ 'ਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਦੌਰਾਨ ਮੈਡੀਕਲ ਮੁਲਾਜ਼ਮਾਂ ਲਈ ਸੁਰੱਖਿਆ ਉਪਕਰਨਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਵਿਭਾਗ 'ਚ ਹੰਗਾਮਾ ਮਚਿਆ ਹੋਇਆ ਹੈ। ਹਾਲ ਹੀ 'ਚ ਅਜਿਹੀਆਂ ਖ਼ਬਰਾਂ ਆਈਆਂ ਹਨ ਕਿ ਦੇਸ਼ 'ਚ ਕੋਰੋਨਾ ਵਾਇਰਸ ਵਿਰੁੱਧ ਲੜਾਈ 'ਚ ਮਰੀਜ਼ਾਂ ਦਾ ਇਲਾਜ ਕਰਨ ਲਈ ਵਰਤੇ ਜਾਣ ਵਾਲੇ ਸੁਰੱਖਿਆ ਉਪਕਰਣਾਂ ਦੀ ਘਾਟ ਹੈ, ਪਰ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਜਿਹੇ ਦਾਅਵਿਆਂ ਤੋਂ ਇਨਕਾਰ ਕੀਤਾ ਸੀ।
 

ਬੀਤੇ ਦਿਨੀਂ ਸਿਹਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ 1 ਕਰੋੜ 50 ਲੱਖ ਤੋਂ ਵੱਧ ਨਿੱਜੀ ਸੁਰੱਖਿਆ ਉਪਕਰਣਾਂ (ਪੀਪੀਈ) ਦੀ ਸਪਲਾਈ ਲਈ ਆਦੇਸ਼ ਦਿੱਤੇ ਗਏ ਹਨ। ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਇਸ ਮਹਾਂਮਾਰੀ ਨਾਲ ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਕੁਲ ਗਿਣਤੀ 10,15,667 ਹੋ ਗਈ ਹੈ। ਇਸ ਕਾਰਨ 53,200 ਦੀ ਮੌਤ ਹੋ ਚੁੱਕੀ ਹੈ, ਜਦਕਿ 2,12,991 ਲੋਕ ਠੀਕ ਹੋ ਚੁੱਕੇ ਹਨ। ਭਾਰਤ 'ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2543 ਹੋ ਗਈ ਹੈ ਅਤੇ ਇਨ੍ਹਾਂ 'ਚੋਂ 72 ਲੋਕਾਂ ਦੀ ਮੌਤ ਹੋ ਚੁੱਕੀ ਹੈ। 191 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਪਾਜ਼ੀਟਿਵ ਮਾਮਲਿਆਂ 'ਚ ਦੇਸ਼ ਦੇ 50 ਤੋਂ ਵੱਧ ਸਿਹਤ ਮੁਲਾਜ਼ਮ ਵੀ ਹਨ।
 

ਵੀਰਵਾਰ ਨੂੰ ਸਿਹਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਡਾਕਟਰਾਂ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੇ ਸੀਮਿਤ ਮਾਮਲੇ ਹਨ। ਹਸਪਤਾਲਾਂ ਨੂੰ ਵੀ ਲਾਗ ਰੋਕਥਾਮ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਦੂਜੇ ਪਾਸੇ, ਤੇਜ਼ੀ ਨਾਲ ਵੱਧ ਰਹੇ ਮਰੀਜ਼ਾਂ ਕਾਰਨ ਹਸਪਤਾਲਾਂ 'ਚ ਨਿੱਜੀ ਸੁਰੱਖਿਆ ਉਪਕਰਣਾਂ (ਪੀਪੀਈ) ਦੀ ਘਾਟ ਵਿਖਾਈ ਦੇ ਰਹੀ ਹੈ। ਇਸ ਦਿਸ਼ਾ ਵਿੱਚ ਸਿਹਤ ਮੰਤਰਾਲੇ ਨੇ ਪਹਿਲਾਂ ਹੀ 1.5 ਕਰੋੜ ਤੋਂ ਵੱਧ ਪੀਪੀਈ ਦੀ ਸਪਲਾਈ ਦਾ ਆਦੇਸ਼ ਦੇ ਦਿੱਤਾ ਹੈ ਅਤੇ ਇਸ ਦੀ ਸਪਲਾਈ ਪਹਿਲਾਂ ਹੀ ਸ਼ੁਰੂ ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਐਨ-95 ਮਾਸਕ ਦੇ ਘਰੇਲੂ-ਦੇਸੀ ਨਿਰਮਾਣ ਨੂੰ ਵੀ ਵਧਾਇਆ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Coronavirus Orders placed for over 1 5 cr personal protective equipment PPE