ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਵਿਰੁੱਧ ਲੜਾਈ 'ਚ ਮਦਦ ਲਈ ਅੱਗੇ ਆਏ ਅਮਿਤਾਭ ਬੱਚਨ

ਪੂਰਾ ਦੇਸ਼ ਕੋਰੋਨਾ ਵਾਇਰਸ ਵਿਰੁੱਧ ਲੜਾਈ ਲੜ ਰਿਹਾ ਹੈ। ਹਰ ਕੋਈ ਇਸ ਲੜਾਈ 'ਚ ਮਦਦ ਲਈ ਅੱਗੇ ਆ ਰਿਹਾ ਹੈ। ਦੇਸ਼ ਦੇ ਸਾਰੇ ਉਦਯੋਗਪਤੀ, ਖਿਡਾਰੀ ਅਤੇ ਸਿਨੇਮਾ ਕਲਾਕਾਰ ਮਦਦ ਲਈ ਅੱਗੇ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ ਵਿੱਤੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਬਾਲੀਵੁੱਡ ਦੇ ਸ਼ਹਿਨਸ਼ਾਹ ਅਤੇ ਸਦੀ ਦੀ ਮਹਾਨਾਇਕ ਅਮਿਤਾਭ ਬੱਚਨ ਨੇ ਦਿਹਾੜੀਦਾਰ ਮਜ਼ਦੂਰਾਂ ਦੀ ਮਦਦ ਲਈ ਆਪਣਾ ਹੱਥ ਅੱਗੇ ਵਧਾਇਆ ਹੈ।
 

ਲੌਕਡਾਊਨ ਕਾਰਨ ਦਿਹਾੜੀ ਮਜ਼ਦੂਰਾਂ ਨੂੰ ਰੋਜ਼ੀ-ਰੋਟੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਅਮਿਤਾਭ ਬੱਚਨ ਨੇ ਇੱਕ ਲੱਖ ਦਿਹਾੜੀਦਾਰ ਮਜ਼ਦੂਰਾਂ ਨੂੰ ਮਹੀਨਾਵਾਰ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਅਮਿਤਾਭ ਬੱਚਨ ਆਲ ਇੰਡੀਆ ਫ਼ਿਲਮ ਇੰਪਲਾਈਜ਼ ਕਨਫੈਡਰੇਸ਼ਨ ਨਾਲ ਜੁੜੇ 1 ਲੱਖ ਦਿਹਾੜੀਦਾਰ ਮਜ਼ਦੂਰਾਂ ਦੀ ਮਦਦ ਕਰਨਗੇ। ਸੋਨੀ ਪਿਕਚਰ ਨੈਟਵਰਕ ਨੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ, "ਜਿਸ ਸਥਿਤੀ ਵਿੱਚ ਅਸੀਂ ਹਾਂ, ਅਮਿਤਾਭ ਬੱਚਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਵੀਆਰ ਵਨ' ਦਾ ਕਲਿਆਣ ਜਵੈਲਰਜ਼ ਅਤੇ ਐਸਪੀਐਨ ਨੇ ਸਮਰਥਨ ਕੀਤਾ ਹੈ।
 

ਐਸਪੀਐਨ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਐਨਪੀ ਸਿੰਘ ਨੇ ਕਿਹਾ ਕਿ ਐਸਪੀਐਨ ਨੇ ਅਮਿਤਾਭ ਨਾਲ ਮਿਲ ਕੇ ਫ਼ਿਲਮ ਅਤੇ ਟੈਲੀਵਿਜ਼ਨ ਇੰਡਸਟਰੀ ਦੇ ਦਿਹਾੜੀ ਮਜ਼ਦੂਰਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਪਹਿਲ ਕੀਤੀ ਹੈ। ਐਸਪੀਐਨ ਰੋਜ਼ਾਨਾ ਘੱਟੋ-ਘੱਟ 50 ਹਜ਼ਾਰ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਮਹੀਨੇ ਦਾ ਰਾਸ਼ਨ ਯਕੀਨੀ ਬਣਾਏਗਾ।
 

ਅਮਿਤਾਭ ਤੋਂ ਇਲਾਵਾ ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਵੀ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਕੋਰੋਨਾ ਵਿਰੁੱਧ ਜੰਗ ਵਿੱਚ ਵਿੱਤੀ ਮਦਦ ਲਈ ਅੱਗੇ ਆਏ ਹਨ। ਸ਼ਾਹਰੁਖ ਖ਼ਾਨ ਦੀ ਟੀਮ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰੈਡ ਚਿਲੀਜ਼ ਇੰਟਰਟੇਨਮੈਂਟ ਨੇ ਪ੍ਰਧਾਨ ਮੰਤਰੀ ਕੇਅਰਜ਼, ਮਹਾਰਾਸ਼ਟਰ ਦੇ ਸੀ.ਐਮ. ਕੋਵਿਡ-19 ਨਾਲ ਲੜਨ ਲਈ ਰਿਲੀਜ਼ ਫੰਡ ਵਿਚ ਵੱਡੇ ਸਮਰਥਨ ਦਾ ਐਲਾਨ ਕੀਤਾ ਹੈ, ਜਿਸ 'ਚ ਦਿਹਾੜੀ ਮਜ਼ਦੂਰਾਂ ਨੂੰ ਇੱਕ ਮਹੀਨੇ ਲਈ ਭੋਜਨ ਮੁਹੱਈਆ ਕਰਾਉਣਾ, ਤੇਜ਼ਾਬ ਪੀੜਤਾਂ ਦੀ ਸਹਾਇਤਾ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸਿਹਤ ਦੇ ਖੇਤਰ ਵਿਚ ਲੱਗੇ ਲੋਕਾਂ ਲਈ 50 ਹਜ਼ਾਰ ਨਿੱਜੀ ਸੁਰੱਖਿਆਤਮਕ ਉਪਕਰਣ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਗਿਆ ਹੈ, ਜੋ ਕੇ ਕੇ.ਆਰ. ਅਤੇ ਮੀਰ ਫ਼ਾਊਂਡੇਸ਼ਨ ਵੱਲੋਂ ਦਿੱਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:coronavirus pandemic Amitabh Bachchan to Provide Monthly Ration to 1 Lakh Daily Wage Workers